ਬੀਮਾਰ ਪੁੱਤ ਦਾ ਇਲਾਜ ਕਰਵਾਉਂਦੀ ਦੁਖ਼ੀ ਹੋਈ ਮਾਂ ਨੇ ਚੁਣਿਆ ਖੌਫ਼ਨਾਕ ਰਾਹ, ਕੀਤੀ ਖ਼ੁਦਕੁਸ਼ੀ

04/19/2023 2:21:30 PM

ਅਬੋਹਰ (ਸੁਨੀਲ) : ਲਾਈਨ ਪਾਰ ਖੇਤਰ ਆਰਿਆ ਨਗਰੀ ਵਾਸੀ ਅਤੇ ਕੰਧਵਾਲਾ ਰੋਡ ਵਿਚ ਇਕ ਵਿਆਹੁਤਾ ਔਰਤ ਵੱਲੋਂ ਆਪਣੇ ਮੁੰਡੇ ਦੀ ਬੀਮਾਰੀ ਤੋਂ ਪ੍ਰੇਸ਼ਾਨ ਹੋ ਕੇ ਘਰ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਨੰ. 2 ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਜਾਣਕਾਰੀ ਅਨੁਸਾਰ ਕੰਧਵਾਲਾ ਰੋਡ ਵਾਸੀ ਟਰੈਕਟਰ ਮਕੇਨਿਕ ਪਵਨ ਕੁਮਾਰ ਆਪਣੇ 4 ਸਾਲ ਦੇ ਬੱਚੇ ਦਾ ਪਿਛਲੇ ਕਈ ਸਾਲਾਂ ਤੋਂ ਇਲਾਜ ਕਰਵਾ ਰਿਹਾ ਹੈ, ਜਿਸ ਨਾਲ ਉਸਦੀ ਪਤਨੀ ਰਜਨੀ (24) ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮਨਮੀਤ ਭਗਤਾਣਾ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ

ਬੀਤੇ ਦਿਨੀਂ ਵੀ ਪਵਨ ਆਪਣੇ ਮੁੰਡੇ ਦਾ ਪ੍ਰਾਈਵੇਟ ਹਸਪਤਾਲ ’ਚ ਇਲਾਜ ਕਰਵਾਉਣ ਲਈ ਗਿਆ ਸੀ ਅਤੇ ਉਸਦੀ ਪਤਨੀ ਘਰ ਵਿਚ ਹੀ ਸੀ। ਉਸ ਨੇ ਦੱਸਿਆ ਕਿ ਮੰਗਲਵਾਰ ਉਸਦੀ ਪਤਨੀ ਨੇ ਭਾਣਜੇ ਨੂੰ ਕੱਪੜੇ ਸਿਲਣ ਦੇਣ ਦਾ ਬਹਾਨਾ ਲਾ ਕੇ ਉਸ ਨੂੰ ਦੁਕਾਨ ਤੋਂ ਬੁਕਰਮ ਲਿਆਉਣ ਲਈ ਭੇਜ ਦਿੱਤਾ ਅਤੇ ਫਿਰ ਕਮਰੇ ’ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਨੰ. 2 ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਮੋਰਚਰੀ ’ਚ ਰਖਵਾਇਆ ਹੈ।

ਇਹ ਵੀ ਪੜ੍ਹੋ- ਬਰਨਾਲਾ 'ਚ ਨਹਾਉਣ ਸਮੇਂ ਵਿਅਕਤੀ ਨਾਲ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News