ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇਕ ਕਾਬੂ
Monday, Aug 05, 2024 - 06:16 PM (IST)
ਜ਼ੀਰਾ (ਗੁਰਮੇਲ ਸੇਖਵਾਂ) : ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ ਪੁਲਸ ਨੇ ਕੁਲ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸਦੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਨਾਲ ਗਸ਼ਤ ਵਾ ਚੈਕਿੰਗ ਕਰ ਰਹੇ ਸੀ ਤਾਂ ਉਨ੍ਹਾ ਨੂੰ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਗੁਰਤੇਜ ਸਿੰਘ ਵਾਸੀ ਕੋਟ ਈਸੇ ਖਾਂ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਚੋਰੀ ਕੀਤਾ ਮੋਟਰਸਾਈਕਲ ਵੇਚਣ ਲਈ ਆ ਰਿਹਾ ਹੈ, ਜਿਸ 'ਤੇ ਪੁਲਸ ਪਾਰਟੀ ਨੇ ਝਤਰਾ ਰੋਡ ’ਤੇ ਨਾਕਾਬੰਦੀ ਕਰਦੇ ਦੋਸ਼ੀ ਨੂੰ ਕਾਬੂ ਕਰ ਲਿਆ ਤੇ ਉਸ ਕੋਲੋਂ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਹੋਏ। ਪੁਲਸ ਵੱਲੋਂ ਦੋਸ਼ੀ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।