ਚੋਰੀ ਦੇ ਮੋਟਰਸਾਈਕਲ ਸਣੇ ਨੌਜਵਾਨ ਗ੍ਰਿਫਤਾਰ
Wednesday, Jan 28, 2026 - 05:24 PM (IST)
ਅਬੋਹਰ (ਸੁਨੀਲ) : ਸਿਟੀ ਥਾਣਾ ਨੰਬਰ 1 ਦੀ ਪੁਲਸ ਨੇ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਮੋਹਨ ਲਾਲ ਪੁਲਸ ਟੀਮ ਨਾਲ ਗਸ਼ਤ ਕਰ ਰਹੇ ਸਨ ਕਿ ਇਕ ਮੁਖਬਰ ਨੇ ਸੂਚਨਾ ਦਿੱਤੀ ਕਿ ਹਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਇੰਦਰਾ ਨਗਰੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਚੋਰੀ ਕੀਤਾ ਹੋਇਆ ਮੋਟਰਸਾਈਕਲ ਵੇਚਣ ਲਈ ਬੈਕ ਸਾਈਡ ਕਾਟਨ ਮੰਡੀ ਅਬੋਹਰ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਪੁਲਸ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਹਰਪ੍ਰੀਤ ਸਿੰਘ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ। ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮੁਤਾਬਕੇ ਮਾਮਲੇ ਦੀ ਗੰਭੀਰਤਾ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।
