ਨਗਰ ਕੌਂਸਲ/ਪੰਚਾਇਤ ਦੀਆਂ ਚੋਣਾਂ ਨਾਲ ਸਬੰਧਿਤ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਫੋਨ ਨੰਬਰ ’ਤੇ ਕੀਤਾ ਜਾ ਸਕਦੈ ਸੰਪਰਕ

02/04/2021 3:48:37 PM

ਫਿਰੋਜ਼ਪੁਰ (ਕੁਮਾਰ): ਜ਼ਿਲ੍ਹੇ ’ਚ ਨਗਰ ਕੌਂਸਲ/ਪੰਚਾਇਤ ਦੀਆਂ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਅਤੇ ਗਿਣਤੀ 17 ਫਰਵਰੀ ਨੂੰ ਹੋਵੇਗੀ। ਇਸ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫੋਨ ਨੰਬਰ ਅਤੇ ਈ.ਮੇਲ ਆਈ.ਡੀ. ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ) ਰਾਜਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਚੋਣਾਂ ਨਾਲ ਸਬੰਧਿਤ ਕਿਸੇ ਵੀ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਫੋਨ ਨੰ: 01632-244039 ਜਾਂ ਈ.ਮੇਲ ਆਈ.ਡੀ. ddpofzr@gmail.com ’ਤੇ ਸੰਪਰਕ ਕੀਤਾ ਜਾ ਸਕਦਾ ਹੈ।


Shyna

Content Editor

Related News