ਕਤਲ ਮਾਮਲੇ ’ਚ ਪਿਓ-ਪੁੱਤ ਇਕ ਦਿਨ ਦੇ ਪੁਲਸ ਰਿਮਾਂਡ ’ਤੇ

Monday, Dec 15, 2025 - 06:11 PM (IST)

ਕਤਲ ਮਾਮਲੇ ’ਚ ਪਿਓ-ਪੁੱਤ ਇਕ ਦਿਨ ਦੇ ਪੁਲਸ ਰਿਮਾਂਡ ’ਤੇ

ਅਬੋਹਰ (ਸੁਨੀਲ) : ਸਦਰ ਪੁਲਸ ਸਟੇਸ਼ਨ ਇੰਚਾਰਜ ਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ’ਚ ਚੰਦ ਸਿੰਘ ਪੁੱਤਰ ਆਤਮਾ ਸਿੰਘ ਅਤੇ ਉਸਦੇ ਪੁੱਤਰ ਮਨਜਿੰਦਰ ਸਿੰਘ ਪੁੱਤਰ ਚੰਦ ਸਿੰਘ ਨੂੰ ਛੇ ਦਿਨਾਂ ਦੇ ਪੁਲਸ ਰਿਮਾਂਡ ਤੋਂ ਬਾਅਦ ਅਦਾਲਤ ’ਚ ਪੇਸ਼ ਕੀਤਾ। ਜਿਥੋਂ ਦੋਵਾਂ ਨੂੰ ਫਿਰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ। 

ਜ਼ਿਕਰਯੋਗ ਹੈ ਕਿ ਮ੍ਰਿਤਕ ਬਲਕਾਰ ਸਿੰਘ ਦੀ ਪਤਨੀ ਚਰਨਜੀਤ ਕੌਰ ਦੇ ਬਿਆਨ ਦੇ ਆਧਾਰ ’ਤੇ ਉਸ ਦੇ ਪਤੀ ਦਾ ਕਤਲ ਕਰਨ ਦੇ ਮਾਮਲੇ ’ਚ 7 ਦਸੰਬਰ 2025 ਨੂੰ ਮਨਜਿੰਦਰ ਸਿੰਘ, ਤਰਸੇਮ ਸਿੰਘ ਪੁੱਤਰ ਚੰਦ ਸਿੰਘ, ਚੰਦ ਸਿੰਘ ਅਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ।


author

Gurminder Singh

Content Editor

Related News