ਪਹਿਲਾਂ ਧੋਖੇ ਨਾਲ ਬੁਲਾਇਆ ਘਰ, ਫਿਰ ਟਰੈਕਟਰ ਹੇਠਾਂ ਦੇ ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ

Wednesday, Sep 14, 2022 - 06:34 PM (IST)

ਪਹਿਲਾਂ ਧੋਖੇ ਨਾਲ ਬੁਲਾਇਆ ਘਰ, ਫਿਰ ਟਰੈਕਟਰ ਹੇਠਾਂ ਦੇ ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ

ਜਲਾਲਾਬਾਦ(ਟਿੰਕੂ ,ਜਤਿੰਦਰ, ਨਾਗਪਾਲ) : ਥਾਣਾ ਵੈਰੋਕਾ ਦੇ ਅਧੀਨ ਪੈਂਦੇ ਪਿੰਡ ਬੁੱਧੋ ਕੇ ਦੇ ਇੱਕ ਨੌਜਵਾਨ ਨੂੰ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਚਮਕੌਰ ਸਿੰਘ ਵਜੋਂ ਹੋਈ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਕੁਝ ਧਨਾਢਾਂ ਵੱਲੋਂ ਉਸ 'ਤੇ ਕਿਸੇ ਗ਼ਲਤ ਕੰਮ ਦੇ ਇਲਜ਼ਾਮ ਲਗਾਏ ਗਏ ਸਨ ਅਤੇ ਉਸ ਨੂੰ ਆਪਣੇ ਸਿਰ ਗੱਲ ਲੈਣ ਲਈ ਵੀ ਆਖੀਆਂ ਜਾ ਰਿਹਾ ਸੀ। ਜਿਸ ਦਾ ਵਿਰੋਧ ਕਰਦਿਆਂ ਚਮਕੌਰ ਸਿੰਘ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। 

ਇਹ ਵੀ ਪੜ੍ਹੋ- ਜਰਮਨ ਦੌਰੇ 'ਤੇ ਗਏ CM ਮਾਨ ਦੇ ਨਿਸ਼ਾਨੇ 'ਤੇ ਭਾਜਪਾ, ਵੀਡੀਓ ਜਾਰੀ ਕਰ ਕਹੀਆਂ ਵੱਡੀਆਂ ਗੱਲਾਂ

ਚਮਕੌਰ ਸਿੰਘ ਵੱਲੋਂ ਮਨ੍ਹਾਂ ਕਰਨ ਤੋਂ ਬਾਅਦ ਧਨਾਢਾਂ ਨੇ ਉਸ ਨੂੰ ਧੋਖੇ ਨਾਲ ਘਰ ਬੁਲਾ ਕੇ ਕੁੱਟਮਾਰ ਕੀਤੀ ਅਤੇ ਫਿਰ ਬੇਰਹਿਮੀ ਨਾਲ ਉਸ 'ਤੇ ਟਰੈਕਟਰ ਚੜ੍ਹਾ ਕੇ ਉਸ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਜਦੋਂ ਜ਼ਖ਼ਮੀ ਹਾਲਾਤ 'ਚ ਜਦੋਂ ਉਸ ਨੂੰ ਹਸਪਤਾਲ ਲਜਾਇਆ ਜਾ ਰਿਹਾ ਸੀ, ਉਸ ਦੀ ਰਸਤੇ 'ਚ ਮੌਤ ਹੋ ਗਈ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਜੀ.ਐੱਸ ਸੰਘਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਪਿੰਡ ਬੁੱਧੋ ਕੇ  ਦੇ 6 ਲੋਕਾਂ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਭਰੋਸਾ ਦਿੱਤਾ ਕਿ ਜਲਦ ਹੀ ਨਾਮਜ਼ਦ ਕੀਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News