ਗੁਰੂਹਰਸਹਾਏ ਦੇ ਨਵੇਂ ਐੱਸਡੀਐੱਮ ਹਰਦੀਪ ਸਿੰਘ ਨੇ ਸੰਭਾਲਿਆ ਚਾਰਜ
Friday, Jun 05, 2026 - 05:29 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਪੀਸੀਐੱਸ ਐੱਸਡੀਐੱਮ ਹਰਦੀਪ ਸਿੰਘ ਨੇ ਆਪਣੇ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਵੇਂ ਆਏ ਐਸਡੀਐਮ ਹਰਦੀਪ ਸਿੰਘ ਨੇ ਕਿਹਾ ਕਿ ਦਫਤਰ 'ਚ ਆਉਣ ਜਾਣ ਵਾਲੇ ਲੋਕਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਜੇ ਕਿਸੇ ਨੂੰ ਕੰਮ ਕਰਾਉਣ ਵਿਚ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਲੋਕ ਉਨ੍ਹਾਂ ਨੂੰ ਆ ਕੇ ਮਿਲ ਸਕਦੇ ਹਨ। ਇਸ ਮੌਕੇ ਦਫਤਰ ਵਿਖੇ ਪਹੁੰਚਣ ਤੇ ਸੁਪਰਡੈਂਟ ਕੇਵਲ ਕ੍ਰਿਸ਼ਨ, ਮਨੋਜ ਖੱਟੜ ਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
