ਜਲਾਲਾਬਾਦ ਦੇ SSO ਕਾਊਂਟਰ ਇੰਟੈਲੀਜੈਂਸ ਯੂਨਿਟ ਨੂੰ ਮਿਲੀ ਸਫ਼ਲਤਾ, 2 ਕਿਲੋ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

06/02/2023 1:37:32 PM

ਜਲਾਲਾਬਾਦ (ਟਿੰਕੂ ਨਿਖੰਜ,ਜਤਿੰਦਰ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਦੇ ਤਹਿਤ ਸਪੈਸ਼ਲ ਸਟੇਟ ੳਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਐੱਸ. ਐੱਸ. ੳ ਦੇ ਕਾਊਂਟਰ ਇੰਟਲੀਜੈਂਸ ਯੂਨਿਟ ਵੱਲੋ ਬੀਤੀ ਰਾਤ ਕਾਰਵਾਈ ਕਰਦਿਆਂ ਭਾਰਤ-ਪਾਕਿਸਤਾਨ ਦੀ ਸਰੱਹਦ ’ਤੇ ਵਸੇ ਪਿੰਡ ਚੱਕ ਖੀਵਾ ਦੇ ਵਾਸੀ ਜਸਵਿੰਦਰ ਸਿੰਘ ਪੁੱਤਰ ਗੋਪਾਲ ਸਿੰਘ ਨੂੰ 2 ਕਿੱਲੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਨੇ ਕਾਬੂ ਜਸਵਿੰਦਰ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਕੈਨੇਡਾ ਦਾ ਵੀਜ਼ਾ ਲੱਗਣ ਦੇ ਚਾਅ 'ਚ ਦਿੱਤੇ 27 ਲੱਖ, ਸੱਚ ਸਾਹਮਣੇ ਆਉਣ 'ਤੇ ਹੱਕਾ-ਬੱਕਾ ਰਹਿ ਗਿਆ ਨੌਜਵਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News