ਫਾਜ਼ਿਲਕਾ ''ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਤੇ ਕੈਂਟਰ ਦੀ ਟੱਕਰ ''ਚ ਲੁਧਿਆਣਾ ਦੇ ਵਿਅਕਤੀ ਦੀ ਮੌਤ
05/19/2023 1:28:45 PM

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਇਥੋਂ 9 ਕਿਲੋਮੀਟਰ ਦੂਰ ਪਿੰਡ ਥੇਹ ਕਲੰਦਰ ਦੇ ਟੋਲ ਪਲਾਜ਼ਾ ਨੇੜੇ ਕੈਂਟਰ ਅਤੇ ਟਰੱਕ ਵਿਚਕਾਰ ਹੋਈ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਸ ਹਾਦਸੇ ’ਚ ਟਰੱਕ ਸਵਾਰ ਕੁਲਦੀਪ ਸਿੰਘ ਵਾਸੀ ਲੁਧਿਆਣਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਕਾਲ ਬਣ ਕੇ ਆਏ ਬੇਸਹਾਰਾ ਪਸ਼ੂ ਕਾਰਣ 4 ਬੱਚਿਆਂ ਦੇ ਪਿਓ ਨੂੰ ਮਿਲੀ ਦਰਦਨਾਕ ਮੌਤ
ਹਾਦਸੇ ’ਚ ਜ਼ਖ਼ਮੀ ਹੋਏ ਜਗਰੂਪ ਸਿੰਘ ਅਤੇ ਸੋਨੂੰ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਕ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਕੁਲਦੀਪ ਸਿੰਘ ਟਰੱਕ ’ਚ ਸ਼ਿਮਲਾ ਮਿਰਚ ਲੈ ਕੇ ਮੱਧ ਪ੍ਰਦੇਸ਼ ਜਾ ਰਿਹਾ ਸੀ। ਇਸ ਸਬੰਧੀ ਥਾਣਾ ਸਦਰ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਸੇਵਾ ਕੇਂਦਰਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।