ਇਕ ਕਿਲੋਗ੍ਰਾਮ ਅਫੀਮ ਸਮੇਤ 1 ਕਾਬੂ, ਮਾਮਲਾ ਦਰਜ

Wednesday, Feb 04, 2026 - 05:13 PM (IST)

ਇਕ ਕਿਲੋਗ੍ਰਾਮ ਅਫੀਮ ਸਮੇਤ 1 ਕਾਬੂ, ਮਾਮਲਾ ਦਰਜ

ਫਿਰੋਜ਼ਪੁਰ (ਆਨੰਦ) : ਥਾਣਾ ਮੱਲਾਂਵਾਲਾ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਇਕ ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਰਵਾਨਾ ਸੀ।

ਇਸ ਦੌਰਾਨ ਜਦ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਬੱਸ ਅੱਡਾ ਅਲੀ ਵਾਲਾ ਪੁੱਜੀ ਤਾਂ ਇਕ ਵਿਅਕਤੀ ਗੁਰਬਚਨ ਸਿੰਘ ਉਰਫ ਬਚਨ ਪੁੱਤਰ ਹਰੀ ਸਿੰਘ ਵਾਸੀ ਅਟਾਰੀ ਪੁਲਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਕਾਬੂ ਕੀਤਾ ਗਿਆ। ਉਸ ਕੋਲੋਂ ਇਕ ਕਿਲੋਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News