ਲੜਾਈ ਵਾਲੀ ਜ਼ਮੀਨ ''ਤੇ ਕਣਕ ਨਾ ਬੀਜਣ ਦਾ ਕਾਰਨ ਪੁੱਛਣ ''ਤੇ ਭੜਕੇ ਲੋਕ, ਕੀਤੀ ਬੁਰੀ ਤਰ੍ਹਾਂ ਕੁੱਟਮਾਰ
Saturday, Nov 19, 2022 - 06:24 PM (IST)

ਜ਼ੀਰਾ (ਰਾਜੇਸ਼ ਢੰਡ) : ਤਹਿਸੀਲ ਜ਼ੀਰਾ ਦੇ ਪਿੰਡ ਬਹਾਵਲਪੁਰ ਵਿਖੇ ਝਗਡ਼ੇ ਵਾਲੀ ਜ਼ਮੀਨ ਵਿਚ ਕਣਕ ਨਾ ਬੀਜਣ ਦਾ ਕਾਰਨ ਪੁੱਛਣ ’ਤੇ ਵਿਅਕਤੀ ਦੀ ਕੁੱਟਮਾਰ ਕਰਨ ਦੀ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਜ਼ੀਰਾ ਪੁਲਸ ਨੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਜੱਜਬੀਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਬਹਾਵਲਪੁਰ ਨੇ ਦੱਸਿਆ ਕਿ ਉਸ ਨੇ ਆਪਣੀ ਜ਼ਮੀਨ ਕਿਸੇ ਵਿਅਕਤੀ ਨੂੰ ਠੇਕੇ ’ਤੇ ਦਿੱਤੀ ਸੀ ਤਾਂ ਦੋਸ਼ੀ ਸੁਖਜਿੰਦਰ ਸਿੰਘ ਉਰਫ ਸੁੱਖਾ ਪੁੱਤਰ ਸ਼ੇਰ ਸਿੰਘ, ਅਨਮੋਲ ਸਿੰਘ ਪੁੱਤਰ ਸੁਖਜਿੰਦਰ ਸਿੰਘ, ਬਲਵਿੰਦਰ ਕੌਰ ਪਤਨੀ ਸ਼ੇਰ ਸਿੰਘ ਵਾਸੀ ਪਿੰਡ ਬੁੱਟਰ ਰੋਸ਼ਨ ਸ਼ਾਹ ਨੇ ਉਸ ਵਿਅਕਤੀ ਨੂੰ ਜ਼ਮੀਨ ਵਿਚ ਕਣਕ ਬੀਜਣ ਤੋਂ ਰੋਕਿਆ ਸੀ।
ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ, ਸ੍ਰੀ ਦਰਬਾਰ ਸਾਹਿਬ ਸਬੰਧੀ ਕੀਤੀ ਸੀ ਇਤਰਾਜ਼ਯੋਗ ਬਿਆਨਬਾਜ਼ੀ
ਜਦ ਉਸ ਨੇ ਵਿਅਕਤੀ ਨੂੰ ਕਣਕ ਨਾ ਬੀਜਣ ਦਾ ਕਾਰਨ ਪੁੱਛਿਆ ਤਾਂ ਦੋਸ਼ੀਆਂ ਨੇ ਉਸ ਦੀ ਕੁੱਟਮਾਰ ਕਰ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ। ਜੱਜਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱÎਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।