ਵਿਅਕਤੀ ਨੂੰ ਮਾਰ ਦੇਣ ਦੇ ਇਰਾਦੇ ਨਾਲ ਕੀਤੇ ਫਾਇਰ, ਪੁਲਸ ਨੇ ਦਰਜ ਕੀਤਾ ਮਾਮਲਾ

06/22/2022 5:43:15 PM

ਫਿਰੋਜ਼ਪੁਰ (ਖੁੱਲਰ) : ਇਕ ਵਿਅਕਤੀ ਨੂੰ ਮਾਰ ਦੇਣ ਦੇ ਇਰਾਦੇ ਨਾਲ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ 1 ਬਾਏ ਨੇਮ ਵਿਅਕਤੀ ਸਮੇਤ 4 ਅਣਪਛਾਤੇ ਵਿਅਕਤੀਆਂ ਖ਼ਿਲਾਫ 307, 427, 148, 149 ਆਈ. ਪੀ. ਸੀ. ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੰਗਤ ਲਾਲ ਪੁੱਤਰ ਰਾਮ ਪ੍ਰਕਾਸ਼ ਵਾਸੀ ਸੰਤ ਕਬੀਰ ਨਗਰ, ਅਲੀ ਕੇ ਰੋਡ ਨੇ ਦੱਸਿਆ ਕਿ ਦੋਸ਼ੀਆਂ ਅਮਨਦੀਪ ਸਿੰਘ ਪੁੱਤਰ ਸੁਦੇਸ਼ ਕੁਮਾਰ ਵਾਸੀ ਗਲੀ ਨੰਬਰ 5 ਭਾਰਤ ਨਗਰ ਸਿਟੀ ਫਿਰੋਜ਼ਪੁਰ ਅਤੇ 4 ਅਣਪਛਾਤੇ ਵਿਅਕਤੀਆਂ ਨੇ ਸਲਾਹ ਮਸ਼ਵਰਾ ਹੋ ਕੇ ਉਸ ਦੇ ਘਰ ਜਾ ਕੇ ਬਾਹਰਲੇ ਗੇਟ ਦੀ ਭੰਨ ਤੋੜ ਕੀਤੀ ਤੇ ਉਸ ਨੂੰ ਜਾਨੋ ਮਾਰਨ ਦੀ ਨੀਅਤ ਨਾਲ ਪਿਸਤੌਲ ਦੇ ਚਾਰ ਫਾਇਰ ਕੀਤੇ।

ਉਕਤ ਨੇ ਦੱਸਿਆ ਕਿ ਉਸ ਨੇ ਕਿਸੇ ਤਰ੍ਹਾਂ ਉਥੋਂ ਭੱਜਕੇ ਆਪਣੀ ਜਾਨ ਬਚਾਈ। ਇਸ ਸਬੰਧੀ ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਰੂਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।


Gurminder Singh

Content Editor

Related News