ਫਿਰੋਜ਼ਪੁਰ ਵਿਚ ਪੁਲਸ ਨੇ ਕਾਸੋ ਆਪ੍ਰੇਸ਼ਨ ਚਲਾਇਆ

Thursday, Jun 20, 2024 - 06:18 PM (IST)

ਫਿਰੋਜ਼ਪੁਰ (ਕੁਮਾਰ) : ਐੱਸ.ਐੱਸ.ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਵਿਚ ਨਸ਼ਿਆਂ ਅਤੇ ਨਸ਼ਾ ਸਮੱਗਲਰਾਂ ਵਿਰੁੱਧ ਪੁਲਸ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਅੱਜ ਫਿਰੋਜ਼ਪੁਰ ਵਿਚ ਪੁਲਸ ਵੱਲੋਂ ਮੁੜ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਕਾਰਵਾਈ ਦੌਰਾਨ ਆਈਡੇਂਟਿਫਾਈ ਕੀਤੇ ਗਏ 48 ਨਸ਼ਾ ਸਮੱਗਲਰਾਂ ਦੇ ਘਰਾਂ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਲਈ ਗਈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਸ ਵੱਲੋਂ ਜ਼ਿਲ੍ਹੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।


Gurminder Singh

Content Editor

Related News