ਪੁਲਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਕੀਤੀ ਬਰਾਮਦ
Thursday, May 15, 2025 - 06:18 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ) : ਥਾਣਾ ਲੱਖੋ ਕੇ ਬਹਿਰਾਮ ਅਤੇ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 24.20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਲੱਖੋਕੇ ਬਹਿਰਾਮ ਦੇ ਏਐੱਸਆਈ ਦਰਸ਼ਨ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਸੁਖਪ੍ਰੀਤ ਉਰਫ਼ ਸੁੱਖਾ ਪੁੱਤਰ ਜਗਸੀਰ ਸਿੰਘ ਵਾਸੀ ਜੰਗ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਦੂਜੇ ਪਾਸੇ ਥਾਣਾ ਗੁਰੂਹਰਸਹਾਏ ਦੇ ਸਹਾਇਕ ਇੰਸਪੈਕਟਰ ਮਹੇਸ਼ ਕੁਮਾਰ ਨੇ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਸਾਜਨ ਪੁੱਤਰ ਸਤਪਾਲ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਲੀ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 4.20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਵੱਲੋਂ ਦੋਸ਼ੀਆਂ ਖਿਲਾਫ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।