ਪੁਲਸ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ

02/27/2024 5:09:21 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਫਤਿਹਗੜ੍ਹ ਸਭਰਾ ਦੇ ਇਲਾਕੇ ’ਚ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਏ.ਐੱਸ.ਆਈ ਗੁਰਦੀਪ ਸਿੰਘ ਦੀ ਅਗਵਾਈ ’ਚ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਫਤਿਹਗੜ੍ਹ ਸਭਰਾ ਨੇੜੇ ਪੁੱਜੀ ਤਾਂ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਨਾਮ ਦਾ ਵਿਅਕਤੀ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਧੰਦਾ ਕਰਦਾ ਹੈ ਤਾਂ ਪੁਲਸ ਪਾਰਟੀ ਨੇ ਤੁਰੰਤ ਉਥੇ ਛਾਪਾਮਾਰੀ ਕਰਦੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ।

ਇਸ ਦੌਰਾਨ ਤਲਾਸ਼ੀ ਲੈਣ ’ਤੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Gurminder Singh

Content Editor

Related News