ਨਾਜਾਇਜ਼ ਲਾਹਣ ਤੇ ਸ਼ਰਾਬ ਸਮੇਤ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Saturday, Jun 27, 2026 - 06:13 PM (IST)

ਨਾਜਾਇਜ਼ ਲਾਹਣ ਤੇ ਸ਼ਰਾਬ ਸਮੇਤ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਗੁਰੂਹਰਸਹਾਏ (ਸੁਨੀਲ ਵਿੱਕੀ): ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ 'ਤੇ ਛਾਪੇਮਾਰੀ ਕਰਦੇ ਹੋਏ ਇੱਕ ਵਿਅਕਤੀ ਨੂੰ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏਐਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਜਦ ਉਹ ਆਪਣੀ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਮਹਿੰਦਰ ਸਿੰਘ ਪੁੱਤਰ ਜੁੰਮਾ ਸਿੰਘ ਵਾਸੀ ਛਾਂਗਾ ਰਾਏ ਉਤਾੜ ਦੇ ਖਿਲਾਫ ਨਜਾਇਜ਼ ਸ਼ਰਾਬ ਬਣਾਉਣ ਦਾ ਧੰਦਾ ਕਰਨ ਸਬੰਧੀ ਸੂਚਨਾ ਮਿਲੀ, ਜਿਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਹਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਕੋਲੋਂ 150 ਲੀਟਰ ਲਾਹਣ ਅਤੇ 2 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ।
 


author

Shivani Bassan

Content Editor

Related News