ਪੰਜਾਬ ਪੁਲਸ ਨੇ ਹੁਣ ਗੁਰਪਤਵੰਤ ਪੰਨੂੰ ਦੇ ਸਮਰਥਕਾਂ ''ਤੇ ਕੱਸਿਆ ਸ਼ਿਕੰਜਾ, ਘਰਾਂ ਦੀ ਕੀਤੀ ਅਚਨਚੇਤ ਚੈਕਿੰਗ
Friday, Mar 03, 2023 - 01:04 PM (IST)

ਜ਼ੀਰਾ (ਰਾਜੇਸ਼ ਢੰਡ) : ਪੰਜਾਬ ਅੰਦਰ ਵਾਪਰ ਰਹੀਆਂ ਗੈਂਗਸਟਰ ਘਟਨਾਵਾਂ ਦੇ ਖਿਲਾਫ ਡੀ. ਜੀ. ਪੀ. ਪੰਜਾਬ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਦੇ ਸਮਰਥਕ ਨੌਜਵਾਨਾਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਲੜੀ ਤਹਿਤ ਜ਼ੀਰਾ ਦੇ ਪਿੰਡ ਸਾਧੂ ਵਾਲਾ ਅਤੇ ਮਲਸੀਆਂ ਵਿਚ ਪੁਲਸ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਪਰਿਵਾਰ ਦੇ 7 ਮੈਂਬਰਾਂ ਨੂੰ ਨਹਿਰ 'ਚ ਸੁੱਟ ਕੇ ਮਾਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
ਚੈਕਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੀਰਾ ਦੇ ਡੀ. ਐੱਸ. ਪੀ. ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ 2018 ਵਿਚ ਸਿੱਖ ਫਾਰ ਜਸਟਿਸ ਦੇ ਸਮਰਥਕਾਂ ਵੱਲੋਂ ਕੰਪਲੈਕਸ ਮੋਗਾ ਵਿਖੇ ਸਿੱਖ ਫਾਰ ਜਸਟਿਸ ਦਾ ਝੰਡਾ ਲਹਿਰਾਇਆ ਗਿਆ ਸੀ, ਜਿਸ ’ਤੇ ਉਨ੍ਹਾਂ ਖਿਲਾਫ਼ ਕੇਸ ਦਰਜ ਕਰ ਕੇ ਅਜਿਹੇ ਨੌਜਵਾਨਾਂ ਨੂੰ ਜੇਲ੍ਹ ਭੇਜਿਆ ਗਿਆ ਸੀ, ਜਿਸ ਦੇ ਤਹਿਤ ਉਸ ਵਿਚ ਸ਼ਾਮਲ ਨੌਜਵਾਨ ਅਕਾਸ਼ਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਸਾਧੂਵਾਲਾ ਦੇ ਘਰ ਅਚਨਚੇਤ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਫੋਨ ਬੰਦ ਕਰਨ ਦਾ ਕਹਿਣ 'ਤੇ ਤੈਸ਼ 'ਚ ਆਏ ਕਲਯੁੱਗੀ ਪੁੱਤ ਨੇ ਛੱਤ ਤੋਂ ਹੇਠਾਂ ਸੁੱਟੀ ਮਾਂ
ਇਸ ਤੋਂ ਇਲਾਵਾ ਜ਼ੀਰਾ ਨੇੜਲੇ ਇਕ ਹੋਰ ਪਿੰਡ ਮਲਸੀਆਂ ਵਿਖੇ ਵੀ ਇਸ ਨਾਲ ਸਬੰਧਤ ਇਕ ਨੌਜਵਾਨ ਦੇ ਘਰ ਵਿਚ ਅਚਨਚੇਤ ਚੈਕਿੰਗ ਕੀਤੀ ਗਈ ਹੈ। ਡੀ. ਐੱਸ. ਪੀ. ਜ਼ੀਰਾ ਪਲਵਿੰਦਰ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਜੋ ਵੀ ਸਿੱਖ ਫਾਰ ਜਸਟਿਸ ਦੇ ਸਮਰਥਕਾਂ ਦੀਆਂ ਲਿਸਟਾਂ ਤਿਆਰ ਕਰ ਕੇ ਉਨ੍ਹਾਂ ਦੇ ਘਰਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ’ਤੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।