ਵਿਆਹ ਦਾ ਸੁਫ਼ਨਾ ਦਿਖਾ ਪੁਲਸ ਵਾਲੇ ਨੇ ਕੁੜੀ ਨਾਲ ਬਣਾਏ ਸਰੀਰਕ ਸੰਬੰਧ, ਫਿਰ ਜੋ ਹੋਇਆ ਸੁਣ ਉੱਡਣਗੇ ਹੋਸ਼

06/02/2023 5:48:06 PM

ਫਿਰੋਜ਼ਪੁਰ (ਖੁੱਲਰ) : ਇਕ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਪੁਲਸ ਦੇ ਇਕ ਸਿਪਾਹੀ ਖ਼ਿਲਾਫ਼ 376 ਆਈ. ਪੀ. ਸੀ.  ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਇਕ ਕੁੜੀ ਨੇ ਥਾਣਾ ਕੈਂਟ ਫਿਰੋਜ਼ਪੁਰ ਵਿਖੇ ਬਿਆਨ ਦਰਜ ਕਰਵਾਇਆ ਕਿ ਉਹ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪੁਰ ਵਿਚ ਬਤੌਰ ਕਲਰਕ ਕਰੀਬ 3 ਸਾਲ ਤੋਂ ਸਰਕਾਰੀ ਨੌਕਰੀ ਕਰਦੀ ਹੈ। ਇਸੇ ਦੌਰਾਨ ਉਸ ਦੀ ਪਛਾਣ ਸਿਪਾਹੀ ਸੰਦੀਪ ਸਿੰਘ ਪੁੱਤਰ ਸ਼ਾਮ ਲਾਲ ਨਾਲ ਹੋ ਗਈ ਤੇ ਇਕ-ਦੂਜੇ ਨੂੰ ਬਤੌਰ ਦੋਸਤ ਜਾਣਨ ਲੱਗ ਪਏ। 

ਇਹ ਵੀ ਪੜ੍ਹੋ- ਕੈਨੇਡਾ ਦਾ ਵੀਜ਼ਾ ਲੱਗਣ ਦੇ ਚਾਅ 'ਚ ਦਿੱਤੇ 27 ਲੱਖ, ਸੱਚ ਸਾਹਮਣੇ ਆਉਣ 'ਤੇ ਹੱਕਾ-ਬੱਕਾ ਰਹਿ ਗਿਆ ਨੌਜਵਾਨ

ਸੰਦੀਪ ਸਿੰਘ ਉਸ ਨੂੰ ਕਹਿੰਦਾ ਸੀ ਕਿ ਆਪਾ ਦੋਵੇਂ ਸਰਕਾਰੀ ਮੁਲਾਜ਼ਮ ਹਾਂ ਤੇ ਮੈਂ ਤੇਰੇ ਨਾਲ ਵਿਆਹ ਕਰਾਵਾਂਗਾ, ਜਿਸ ਕਰਕੇ ਇਨ੍ਹਾਂ ਦਾ ਆਪਸੀ ਪਿਆਰ ਵਧ ਗਿਆ। ਸੰਦੀਪ ਸਿੰਘ ਉਸ ਨੂੰ ਫਿਰੋਜ਼ਪੁਰ ਕੈਂਟ ਹੋਟਲ ਦੇ ਕਮਰੇ ਵਿਚ ਮਿਲਦਾ ਰਿਹਾ ਤੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ। ਫਿਰ ਜਦੋਂ ਉਸ ਨੇ ਵਿਆਹ ਕਰਾਉਣ ਲਈ ਕਿਹਾ ਤਾਂ ਸੰਦੀਪ ਸਿੰਘ ਨੇ ਕਿਹਾ ਕਿ ਮੈਂ ਦਾਜ ਵਿਚ ਗੱਡੀ ਲੈਣੀ ਹੈ ਤੇ ਬਾਅਦ ਵਿਚ ਉਸ ਨੇ ਕਿਸੇ ਹੋਰ ਕੁੜੀ ਨਾਲ ਮੰਗਣੀ ਕਰਾ ਲਈ ਤੇ ਕਿਹਾ ਕਿ ਉਹ ਉਸ ਨੂੰ ਦਾਜ ਵਿਚ ਗੱਡੀ ਦੇ ਰਹੇ ਸਨ।

ਇਹ ਵੀ ਪੜ੍ਹੋ- ਮੋਗਾ ਦੇ ਬੱਸ ਸਟੈਂਡ ਅੰਦਰ ਲਿਖੇ ਮਿਲੇ ਖ਼ਾਲਿਸਤਾਨ ਪੱਖੀ ਨਾਅਰੇ, CCTV 'ਚ ਕੈਦ ਹੋਏ 2 ਸ਼ੱਕੀ

ਕੁੜੀ ਨੇ ਸੰਦੀਪ ਸਿੰਘ ਖ਼ਿਲਾਫ਼ ਦਰਖ਼ਾਸਤ ਦਿੱਤੀ ਸੀ, ਜਿਸ ਤੇ ਇਨ੍ਹਾਂ ਦਾ ਰਾਜੀਨਾਮਾ ਹੋ ਗਿਆ ਪਰ ਬਾਅਦ ਵਿਚ ਪਤਾ ਲੱਗਾ ਕਿ ਦੋਸ਼ੀ ਨੇ ਕਿਸੇ ਹੋਰ ਕੁੜੀ ਨਾਲ ਵਿਆਹ ਕਰਵਾ ਲਿਆ ਹੈ। ਕੁੜੀ ਨੇ ਦੱਸਿਆ ਕਿ ਦੋਸ਼ੀ, ਜੋ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਦਾ ਰਿਹਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News