ਛਾਪਾਮਾਰੀ ਕਰਦੇ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ

Thursday, Jan 29, 2026 - 05:42 PM (IST)

ਛਾਪਾਮਾਰੀ ਕਰਦੇ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ

ਗੁਰੂਹਰਸਹਾਏ (ਸੁਨੀਲ ਵਿੱਕੀ) : ਡੀਐੱਸਪੀ ਗੁਰੂਹਰਸਹਾਏ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਦਿੰਦਿਆਂ ਏਐੱਸਆਈ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਸਵੰਤ ਸਿੰਘ ਵਾਸੀ ਬਸਤੀ ਟਿੱਬੇ ਵਾਲੀ ਗੁਰੂਹਰਸਹਾਏ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਤੇ ਦਾਣਾ ਮੰਡੀ ਗੁਰੂਹਰਸਹਾਏ ਵਿਚ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ।

ਇਸ 'ਤੇ ਪੁਲਸ ਨੇ ਤੁਰੰਤ ਰੇਡ ਕਰਦੇ ਨਾਮਜ਼ਦ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News