ਛਾਪਾਮਾਰੀ ਕਰਦੇ ਹੋਏ ਪੁਲਸ ਨੇ 200 ਲਿਟਰ ਲਾਹਣ ਬਰਾਮਦ ਕੀਤੀ

Monday, Jul 01, 2024 - 05:41 PM (IST)

ਛਾਪਾਮਾਰੀ ਕਰਦੇ ਹੋਏ ਪੁਲਸ ਨੇ 200 ਲਿਟਰ ਲਾਹਣ ਬਰਾਮਦ ਕੀਤੀ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਜ਼ਿਲ੍ਹੇ ’ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ 200 ਲਿਟਰ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਏ.ਐੱਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਸੂਚਨਾ ਮਿਲੀ ਕਿ ਪਿਆਰਾ ਸਿੰਘ ਪੁੱਤਰ ਬਹਾਲ ਸਿੰਘ ਅਤੇ ਬਿੰਦਰ ਸਿੰਘ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ ਅਤੇ ਉਨ੍ਹਾ ਦੇ ਘਰ ਨਜਾਇਜ ਸ਼ਰਾਬ ਵੇਚਣ ਲਈ ਪਈ ਹੋਈ ਹੈ। 

ਇਸ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਬਸਤੀ ਖੁਸ਼ਹਾਲ ਸਿੰਘ ਵਾਲੀ ਵਿਖੇ ਛਾਪਾਮਾਰੀ ਕਰਦੇ ਇਕ ਡਰੰਮ ’ਚ ਰੱਖੀ 200 ਲਿਟਰ ਲਾਹਣ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


author

Gurminder Singh

Content Editor

Related News