ਫਿਰੋਜ਼ਪੁਰ: ਰੇਲ ਟਰੈਕ ''ਤੇ ਬੈਠੇ ਕਿਸਾਨਾਂ ਮਜ਼ਦੂਰਾਂ ਨੇ ਕਾਲੇ ਚੋਲੇ ਪਾ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਜ਼ੇਬਾਜ਼ੀ

10/08/2020 4:37:47 PM

ਫਿਰੋਜ਼ਪੁਰ (ਕੁਮਾਰ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨ ਦਾ ਵਿਰੋਧ ਕਰਦੇ ਹੋਏ ਫਿਰੋਜ਼ਪੁਰ ਦੇ ਰੇਲਵੇ ਟਰੈਕ 'ਤੇ ਕਿਸਾਨ ਮਜ਼ਦੂਰ ਪਿਛਲੇ ਕਾਫੀ ਦਿਨਾਂ ਤੋਂ ਧਰਨਾ ਲਗਾ ਕੇ ਬੈਠੇ ਹੋਏ ਹਨ ਅਤੇ ਲਗਾਤਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ। ਅੱਜ ਕਿਸਾਨ ਮਜ਼ਦੂਰਾਂ ਨੇ ਰੇਲਵੇ ਲਾਈਨਾਂ ਦੇ 'ਚ ਕਾਲੇ ਚੋਲੇ ਪਾ ਕੇ ਕੇਂਦਰ ਸਰਕਾਰ ਖਿਲਾਫ ਨਾਅਰਾਬਜ਼ੀ ਕੀਤੀ ਅਤੇ ਕਿਹਾ ਕਿ ਇਹ ਕਾਨੂੰਨ ਕਿਸਾਨ ਅਤੇ ਕਿਸਾਨੀ ਵਿਰੋਧੀ ਹੈ। ਇਸ ਲਈ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।


Shyna

Content Editor

Related News