ਲੁਟੇਰੇ ਵਿਅਕਤੀ ਕੋਲੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ

06/17/2024 4:32:35 PM

ਫਿਰੋਜ਼ਪੁਰ (ਪਰਮਜੀਤ, ਖੁੱਲਰ, ਮਲਹੋਤਰਾ) : ਫਿਰੋਜ਼ਪੁਰ ਕੈਂਟ ਸ਼ਮਸ਼ਾਨਘਾਟ ਰੋਡ ਸਾਹਮਣੇ ਮਿਲਟਰੀ ਡੇਅਰੀ ਫਾਰਮ ਕੋਲ ਇਕ ਵਿਅਕਤੀ ਕੋਲੋਂ 3 ਅਣਪਛਾਤੇ ਵਿਅਕਤੀ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਰੋਹਿਤ ਪੁੱਤਰ ਕਾਲਾ ਵਾਸੀ ਮਕਾਨ ਨੰਬਰ 111/516 ਗਵਾਲ ਮੰਡੀ ਕੈਂਟ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਆਪਣੇ ਮੋਟਰਾਈਕਲ ’ਤੇ ਫਿਰੋਜ਼ਪੁਰ ਸ਼ਹਿਰ ਤੋਂ ਵਾਇਆਂ ਸ਼ਮਸ਼ਾਨਘਾਟ ਰੋਡ ਆਪਣੇ ਘਰ ਗਵਾਲ ਟੋਲੀ ਕੈਂਟ ਫਿਰੋਜ਼ਪੁਰ ਆ ਰਿਹਾ ਸੀ।

ਇਸ ਦੌਰਾਨ ਤਿੰਨ ਅਣਪਛਾਤੇ ਵਿਅਕਤੀਆਂ ਨੇ ਆਪਣਾ ਮੋਟਰਸਾਈਕਲ ਉਸ ਦੇ ਮੋਟਰਸਾਈਕਲ ਅੱਗੇ ਲਗਾ ਕੇ ਰੋਕ ਲਿਆ ਅਤੇ ਮੋਟਰਸਾਈਕਲ ਤੋਂ ਥੱਲੇ ਸੁੱਟ ਦਿੱਤਾ। ਉਕਤ ਵਿਅਕਤੀਆਂ ਨੇ ਉਸ ਦਾ ਮੋਟਰਸਾਈਕਲ ਸਪਲੈਂਡਰ ਪਲੱਸ ਨੰਬਰ ਪੀਬੀ 05 ਏ. ਐੱਸ. 2703 ਖੋਹ ਲਿਆ ਅਤੇ ਫਰਾਰ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।


Gurminder Singh

Content Editor

Related News