ਜ਼ੀਰਾ ਸ਼ਰਾਬ ਫੈਕਟਰੀ ਮਾਮਲਾ : ਸਾਂਝਾ ਮੋਰਚਾ ਦੇ ਆਗੂਆਂ ਨੇ ਕੀਤੀ ਮੀਟਿੰਗ, ਸਖ਼ਤ ਐਕਸ਼ਨ ਦੀ ਤਿਆਰੀ

Tuesday, Feb 21, 2023 - 12:50 PM (IST)

ਜ਼ੀਰਾ ਸ਼ਰਾਬ ਫੈਕਟਰੀ ਮਾਮਲਾ : ਸਾਂਝਾ ਮੋਰਚਾ ਦੇ ਆਗੂਆਂ ਨੇ ਕੀਤੀ ਮੀਟਿੰਗ, ਸਖ਼ਤ ਐਕਸ਼ਨ ਦੀ ਤਿਆਰੀ

ਜ਼ੀਰਾ (ਗੁਰਮੇਲ ਸੇਖਵਾਂ) : ਮਨਸੂਰਵਾਲ ਕਲਾਂ ਸਥਿਤ ਮਾਲਬਰੋਸ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਮੋਰਚਾ ਜਾਰੀ ਹੈ। ਬੀਤੇ ਦਿਨ ਸਾਂਝੇ ਮੋਰਚੇ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੀ ਮਨਸ਼ਾ ’ਤੇ ਸ਼ੱਕ ਜ਼ਾਹਰ ਕਰਦਿਆਂ ਮਟਿੰਗ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 17 ਜਨਵਰੀ ਨੂੰ ਸ਼ਰਾਬ ਫੈਕਟਰੀ ਬੰਦ ਕਰਨ ਦੇ ਐਲਾਨ ਕੀਤਾ ਗਿਆ ਹੈ ਪਰ ਇਕ ਮਹੀਨੇ ਤੋਂ ਉੱਪਰ ਸਮਾਂ ਬੀਤ ਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਅਜੇ ਤੱਕ ਲਿਖਤੀ ਤੌਰ ’ਤੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤੇ ਨਾ ਹੀ ਧਰਨਾਕਾਰੀਆਂ ’ਤੇ ਦਰਜ ਝੂਠੇ ਪਰਚੇ ਰੱਦ ਨਹੀਂ ਕੀਤੇ ਗਏ।

ਇਹ ਵੀ ਪੜ੍ਹੋ- ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਹੱਡਾ-ਰੋੜੀ ’ਤੇ ਲਾਸ਼ ਦੇਖ ਨਿਕਲਿਆ ਤ੍ਰਾਹ, ਨੋਚ-ਨੋਚ ਖਾ ਰਹੇ ਸੀ ਕੁੱਤੇ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਪੰਜਾਬ ਪੱਖੀ ਨੀਤੀਆਂ ਦੇ ਵਿਰੁੱਧ ਹੈ, ਇਸ ਕਰ ਕੇ ਅਗਲੇ ਦਿਨਾਂ ’ਚ ਮੋਰਚੇ ਵਲੋਂ ਸਖ਼ਤ ਐਕਸ਼ਨ ਲੈਣ ਲਈ ਵਿਚਾਰਾਂ ਕੀਤੀਆਂ ਗਈਆਂ ਤੇ ਆਉਣ ਵਾਲੇ ਦਿਨਾਂ ਵਿਚ ਮੋਰਚੇ ਵਲੋਂ ਸਖ਼ਤ ਫ਼ੈਸਲਾ ਕੀਤਾ ਜਾਵੇਗਾ। ਇਸ ਮੌਕੇ ਸਾਂਝਾ ਮੋਰਚਾ ਜ਼ੀਰਾ ਕਮੇਟੀ ਦੇ ਆਗੂ ਗੁਰਮੇਲ ਸਿੰਘ ਸਰਪੰਚ, ਰੋਮਨ ਬਰਾਡ਼, ਜਗਤਾਰ ਸਿੰਘ ਲੌਗੋਦੇਵਾ, ਗੁਰਦੀਪ ਸਿੰਘ ਸਨੇਰ, ਫਤਹਿ ਸਿੰਘ ਰਟੌਲ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਰਟੌਲ, ਬਲਦੇਵ ਸਿੰਘ ਜ਼ੀਰਾ, ਪਰਮਜੀਤ ਕੌਰ ਮੁੱਦਕੀ, ਬਾਪੂ ਗੁਰਮੇਲ ਸਿੰਘ,ਸੇਵਕ ਸਿੰਘ ਨੰਬਰਦਾਰ, ਜਗਜੀਤ ਸਿੰਘ ਬਰਾਡ਼, ਗੁਰਜੰਟ ਸਿੰਘ ਰਟੌਲ, ਜਤਿੰਦਰ ਸਿੰਘ ਸੋਨਾ, ਰਘਬੀਰ ਸਿੰਘ,ਬਲਰਾਜ ਸਿੰਘ ਫੇਰੋਕੇ, ਕੁਲਦੀਪ ਸਿੰਘ ਸਨੇਰ,ਅਮਰ ਸਿੰਘ, ਆਗੂ ਹਾਜ਼ਰ ਹੋਏ।

ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਗੁੰਡਾਗਰਦੀ ਦੀ ਹੱਦ, ਭਰੇ ਬਾਜ਼ਾਰ ’ਚ ਤਲਵਾਰਾਂ ਨਾਲ ਵੱਢ ਦਿੱਤੀ ਜਨਾਨੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News