ਚਾਹੇ ਕਿੰਨੇ ਵੀ ਵੱਡੀ ਰੁਤਬੇ ਵਾਲੇ ਵਿਅਕਤੀ ਦੀ ਗੱਡੀ ਹੋਵੇਗਾ, ਸ਼ੱਕ ਹੋਣ ''ਤੇ ਕਰਾਂਗੇ ਚੈਕਿੰਗ : SP ਫਿਰੋਜ਼ਪੁਰ

02/28/2023 3:58:36 PM

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਵਿਚ ਐੱਸ. ਐੱਸ. ਪੀ. ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਨਾਕਾਬੰਦੀ ਦੌਰਾਨ ਹਰ ਸ਼ੱਕੀ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬੀਤੀ ਰਾਤ ਫਿਰੋਜ਼ਪੁਰ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾ ਖਾਟੂ ਸ਼ਿਆਮ ਸ਼ੋਭਾਯਾਤਰਾ ’ਚ ਸ਼ਾਮਲ ਹੋਣ ਲਈ ਪਹੁੰਚੇ ਸਨ ਤਾਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਦੀ ਅਗਵਾਈ ’ਚ ਪੁਲਸ ਵਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਪੁਲਸ ਨੂੰ ਇਕ ਰੈੱਡ ਬੁਲ ਲਾਈਟ ਲੱਗੀ ਬਲੈਰੋ ਗੱਡੀ ਚੱਕਰ ਲਗਾਉਂਦੀ ਦਿਖਾਈ ਦਿੱਤੀ ਅਤੇ ਪੁਲਸ ਪਾਰਟੀ ਵਲੋਂ ਇਸ ਗੱਡੀ ਨੂੰ ਰੋਕ ਕੇ ਉਸ ਦੇ ਕਾਗਜ਼ਾਤ ਚੈੱਕ ਕੀਤੇ। ਜਾਂਚ ਕਰਨ ’ਤੇ ਪਤਾ ਲੱਗਾ ਕਿ ਗੱਡੀ ’ਤੇ ਲਗਾਈ ਗਈ ਰੈੱਡ ਬੁੱਲ ਲਾਈਵ ਲਾਈਟ ਫਰਜ਼ੀ ਹੈ ਤਾਂ ਪੁਲਸ ਨੇ ਮੌਕੇ ’ਤੇ ਬਣਦੀ ਕਾਰਵਾਈ ਕਰਦੇ ਹੋਏ ਮੌਕੇ ’ਤੇ ਹੀ ਉਹ ਲਾਈਟ ਉਤਰਵਾਈ ਅਤੇ ਇਸ ਗੱਡੀ ਦਾ ਚਲਾਨ ਕੱਟਿਆ ਗਿਆ।

ਇਹ ਵੀ ਪੜ੍ਹੋ- 5 ਸਾਲ ਪਹਿਲਾਂ ਵਿਦੇਸ਼ ਗਏ ਬਰਨਾਲਾ ਦੇ ਨੌਜਵਾਨ ਦਾ ਜਨਮਦਿਨ ਮੌਕੇ ਗੋਲ਼ੀਆਂ ਮਾਰ ਕੇ ਕਤਲ

ਇਸ ਮੌਕੇ ਐੱਸ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਅਜਿਹੇ ਕਈ ਲੋਕ ਆਪਣੇ ਵਾਹਨਾਂ ’ਤੇ ਲਾਲ ਬੱਤੀਆਂ ਲਗਾ ਲੈਂਦੇ ਹਨ ਤਾਂ ਜੋ ਪੁਲਸ ਵਲੋਂ ਉਨ੍ਹਾਂ ਦੀਆਂ ਗੱਡੀਆਂ ਨੂੰ ਰੋਕਿਆ ਨਾ ਜਾਵੇ ਅਤੇ ਉਨ੍ਹਾਂ ਦੀ ਚੈਕਿੰਗ ਨਾ ਹੋਵੇ। ਫਿਰੋਜ਼ਪੁਰ ’ਚ ਅਜਿਹਾ ਨਹੀਂ ਹੋਵੇਗਾ, ਚਾਹੇ ਕਿੰਨੇ ਵੀ ਰੁਤਬੇ ਵਾਲੇ ਵਿਅਕਤੀ ਦੀ ਗੱਡੀ ਹੋਵੇ। ਐੱਸ. ਐੱਸ. ਪੀ. ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਸ਼ੱਕੀ ਵਾਹਨ ਦੀ ਚੈਕਿੰਗ ਕੀਤੀ ਜਾਵੇਗੀ, ਜੇਕਰ ਕਾਨੂੰਨ ਦੀ ਉਲੰਘਣਾ ਕੀਤੀ ਹੋਵੇਗੀ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਨਾ ਹੋਣ 'ਤੇ ਭੜਕੇ ਰਾਜਾ ਵੜਿੰਗ, ਟਵੀਟ ਕਰ ਕਹੀ ਵੱਡੀ ਗੱਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News