ਐੱਸ.ਟੀ.ਐੱਫ. ਫਿਰੋਜ਼ਪੁਰ ਰੇਂਜ ਅਤੇ ਨਾਰਕੋਟਿਕ ਸੈੱਲ ਨੇ 2800 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੂੰ ਕੀਤਾ ਕਾਬੂ

04/10/2021 2:53:28 PM

ਫਿਰੋਜ਼ਪੁਰ (ਕੁਮਾਰ): ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਨਾਰਕੋਟਿਕ ਕੰਟਰਲ ਸੈੱਲ ਦੀ ਪੁਲਸ ਨੇ ਏ.ਐਸ.ਆਈ. ਮੰਗਲ ਸਿੰਘ ਦੀ ਅਗਵਾਈ ਹੇਠ 2 ਵਿਅਕਤੀਆਂ ਨੂੰ 2800 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਥਾਣਾ ਕੁਲਗੜ੍ਹੀ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦੇ ਹੋਏ ਐੱਸ.ਟੀ.ਐੱਫ. ਦੇ. ਇੰਚਾਰਜ ਨੇ ਦੱਸਿਆ ਕਿ ਗਸ਼ਤ ਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਹਰਮਿੰਦਰ ਸਿੰਘ ਪਿੰਡ ਝੋਕ ਹਰੀ ਹਰ ਵਿਚ ਮੈਡੀਕਲ ਸਟੋਰ ਚਲਾਉਂਦਾ ਹੈ, ਜੋ ਆਪਣੇ ਘਰ ਵਿਚ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਲੋਕਾਂ ਨੂੰ ਵੇਚਦਾ ਹੈ। ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਰੇਡ ਕਰਕੇ ਨਾਮਜਦ ਵਿਅਕਤੀ ਨੂੰ ਕਾਬੂ ਕੀਤਾ ਅਤੇ ਉਸ ਕੋਲੋ ਤੇ ਉਸਦੇ ਘਰ ਵਿਚੋਂ 800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਦੂਜੇ ਪਾਸੇ ਨਾਰਕੋਟਿਕ ਕੰਟਰੋਲ ਸੈਲ ਦੇ ਏ.ਐੱਸ.ਆਈ. ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੱਲਵਾਲ ਕਦੀਮ ਤੋਂ ਲਿੰਕ ਰੋਡ ਬਾਈਪਾਸ ਸਤੀਏਵਾਲਾ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਤੇ ਗਸ਼ਤ ਕਰਦੇ ਹੋਏ ਉਨ੍ਹਾਂ ਨੇ ਪਲਟੀਨਾ ਮੋਟਰਸਾਈਕਲ ’ਤੇ ਆ ਰਹੇ ਤਰਲੋਚਨ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ 2 ਹਜਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।


Shyna

Content Editor

Related News