ਜ਼ੀਰਾ ਪੁਲਸ ਨੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ ਮਾਮਲੇ ਦਰਜ

Saturday, Nov 16, 2024 - 06:03 PM (IST)

ਜ਼ੀਰਾ ਪੁਲਸ ਨੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ ਮਾਮਲੇ ਦਰਜ

ਜ਼ੀਰਾ (ਗੁਰਮੇਲ ਸੇਖਵਾਂ) : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਸਾੜਨ ’ਤੇ ਲਗਾਈ ਪਾਬੰਦੀ ਦੇ ਬਾਵਜੂਦ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਬਾਵਜੂਦ ਅਜੇ ਵੀ ਕਈ ਥਾਈਂ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬੀਤੇ ਦਿਨ ਕੁਝ 3 ਪਿੰਡਾਂ ਵਿਚ ਪਰਾਲੀ ਸਾੜਨ ਨੂੰ ਲੈ ਕੇ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 4 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲੇ ਦਰਜ ਕੀਤੇ ਹਨ। 

ਇਸਦੀ ਜਾਣਕਾਰੀ ਦਿੰਦੇ ਏਐੱਸਆਈ ਸ਼ਮਸ਼ੇਰ ਸਿੰਘ ਅਤੇ ਅਨਵਰ ਮਸੀਹ ਨੇ ਦੱਸਿਆ ਕਿ ਬੀਤੇ ਦਿਨ ਪੁਲਸ ਨੂੰ ਗੁਪਤ ਜਾਣਕਾਰੀਆਂ ਮਿਲੀਆਂ ਸਨ ਕਿ ਪਿੰਡ ਲੌਂਗੋਦੇਵਾ, ਅਮਰਗੜ੍ਹ ਬਾਂਡੀਆਂ ਅਤੇ ਪਿੰਡ ਬੰਬ ਬੰਡਾਲਾ ਨੌ ਵਿਚ ਚਾਰ ਥਾਈਂ ਪਰਾਲੀ ਨੂੰ ਅੱਗ ਲਗਾਈ ਗਈ ਹੈ। ਪੁਲਸ ਵੱਲੋਂ ਮਾਮਲੇ ਦਰਜ ਕਰਦੇ ਹੋਏ ਪਰਾਲੀ ਸਾੜਨ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।


author

Gurminder Singh

Content Editor

Related News