ਪਰਾਲੀ ਨੂੰ ਅੱਗ ਲਾਉਣ ਵਾਲੇ 4 ਕਿਸਾਨਾਂ ਖਿਲਾਫ ਕੇਸ ਦਰਜ

Friday, Oct 24, 2025 - 05:49 PM (IST)

ਪਰਾਲੀ ਨੂੰ ਅੱਗ ਲਾਉਣ ਵਾਲੇ 4 ਕਿਸਾਨਾਂ ਖਿਲਾਫ ਕੇਸ ਦਰਜ

ਫਿਰੋਜ਼ਪੁਰ (ਪਰਮਜੀਤ, ਖੁੱਲਰ, ਕੁਮਾਰ, ਆਨੰਦ): ਮੱਲਾਂਵਾਲਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਥਾਣਾ ਮੱਲਾਂਵਾਲਾ ਪੁਲਸ ਨੇ ਚਾਰ ਕਿਸਾਨਾਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਤਨਾਮ ਸਿੰਘ ਕਲਸਟਰ ਅਫ਼ਸਰ ਖੇਤੀਬਾੜੀ ਦਫਤਰ ਜ਼ੀਰਾ ਨੇ ਦੱਸਿਆ ਕਿ ਸ਼ਿੰਦਰ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਲੋਹੁਕੇ ਖੁਰਦ ਮੱਲਾਂਵਾਲਾ ਨੇ ਖੇਤ ’ਚ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਹੈ। 

ਇਸੇ ਹੀ ਥਾਣੇ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਜੀਤ ਸਿੰਘ ਕਲਸਟਰ ਅਫ਼ਸਰ ਜ਼ੀਰਾ ਨੇ ਦੱਸਿਆ ਕਿ ਕਿਸਾਨ ਸਰਦੂਲ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਗੋਗੋਆਣੀ ਮੱਲਾਂਵਾਲਾ ਦੇ ਖੇਤ ’ਚ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਹੈ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News