ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ, 20 ਮਾਰਚ ਨੂੰ ਦਿੱਲੀ ਜਾਣਗੇ ਕਿਸਾਨ

03/04/2023 4:10:53 PM

ਫਿਰੋਜ਼ਪੁਰ (ਕੁਮਾਰ)- ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ ਦੀ ਅਗਵਾਈ 'ਚ ਹੋਈ। ਜਿਸ ਵਿਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਜ਼ਿਲ੍ਹਾ ਜਰਨਲ ਸਕੱਤਰ ਸੁਰਜੀਤ ਬਜ਼ੀਦਪੁਰ, ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਵੱਡੀ ਗਿਣਤੀ ਆਗੂ ਸ਼ਾਮਲ ਹੋਏ। ਇਸ ਮੌਕੇ ਸਰਬਸਮੰਤੀ ਨਾਲ ਅਗਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਦੇ ਸੱਦੇ ਉੱਪਰ 5 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਹਲਕਾ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ

8 ਮਾਰਚ ਨੂੰ ਪਿੰਡ ਬਾਜੇਕੇ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ ਜਾਵੇਗਾ, 10 ਮਾਰਚ ਨੂੰ ਜਲੰਧਰ ਵਿਖੇ ਫ਼ਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਦਿੱਤੇ ਗਏ ਸੱਦੇ ਲਈ ਸੈਕੜੇ ਕਿਸਾਨ ਜਾਣਗੇ । ਇਸਦੇ ਨਾਲ ਹੀ ਕੇਂਦਰੀ ਇਜੰਸੀਆਂ ਵਲੋਂ ਕਿਸਾਨ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਤੇ ਛਾਪੇਮਾਰੀ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ 13 ਮਾਰਚ ਨੂੰ ਜ਼ਿਲ੍ਹਾ ਡੀਸੀ ਦਫ਼ਤਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਕਰਜ਼ ਮੁਕਤੀ ਅਤੇ ਸਾਰੀਆਂ ਫ਼ਸਲਾਂ ਦੇ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਬਾਕੀ ਮੰਗਾਂ ਦੀ ਪ੍ਰਾਪਤੀ ਲਈ 20 ਮਾਰਚ ਨੂੰ ਵਿਸ਼ਾਲ ਕਿਸਾਨ ਪੰਚਾਇਤ ਕੀਤੀ ਜਾ ਰਹੀ ਹੈ, ਜਿਸ 'ਚ ਜ਼ਿਲ੍ਹੇ ਵਿੱਚੋਂ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਬੰਦ ਕਮਰਾ ਮੀਟਿੰਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 


Shivani Bassan

Content Editor

Related News