ਲਿਵ-ਇਨ ਰਿਲੇਸ਼ਨਸ਼ਿਪ ''ਚ ਰਹੀ ਔਰਤ ਨੂੰ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਮੰਗੇ ਪੈਸੇ

Tuesday, Jul 11, 2023 - 12:57 PM (IST)

ਲਿਵ-ਇਨ ਰਿਲੇਸ਼ਨਸ਼ਿਪ ''ਚ ਰਹੀ ਔਰਤ ਨੂੰ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਮੰਗੇ ਪੈਸੇ

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਇਕ ਔਰਤ ਦੀ ਫੋਟੋ ਇੰਟਰਨੈੱਟ ’ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਪੈਸੇ ਮੰਗਣ ਦੇ ਇਲਜ਼ਾਮ ’ਚ ਥਾਣਾ ਫਿਰੋਜ਼ਪੁਰ ਕੈਂਟ ਦੀ ਪੁਲਸ ਨੇ ਹਰਿਆਣਾ ਦੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੈਂਟ ਦੇ ਐੱਸ. ਐੱਚ. ਓ. ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਸ਼ਿਕਾਇਤਕਰਤਾ ਔਰਤ ਸਿਮਰਨਜੀਤ ਕੌਰ ਨੇ ਇਲਜ਼ਾਮ ਲਗਾਇਆ ਹੈ ਕਿ ਉਸਦਾ ਵਿਆਹ ਗੁਰਨਾਮ ਸਿੰਘ ਪੁੱਤਰ ਪੂਰਨ ਸਿੰਘ ਨਾਲ ਸਾਲ 1999 ’ਚ ਹੋਇਆ ਸੀ ਅਤੇ ਦੋਵਾਂ ’ਚ ਅਣਬਣ ਕਾਰਨ ਸ਼ਿਕਾਇਤਕਰਤਾ ਆਪਣੇ ਪਤੀ ਦੇ ਘਰੋਂ ਚਲੀ ਗਈ ਸੀ। ਉਹ 11 ਜੁਲਾਈ 2020 ਤੋਂ ਯੋਗੇਸ਼ ਕੁਮਾਰ ਪੁੱਤਰ ਕਮਲ ਵਾਸੀ ਪਿੰਡ ਪੁਠਹ ਮੰਗਲ ਖਾਂ (ਹਰਿਆਣਾ) ਨਾਲ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹੀ।

ਇਹ ਵੀ ਪੜ੍ਹੋ :  ਪੰਜਾਬ ਦੇ ਮੌਜੂਦਾ ਹਾਲਾਤ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ

ਸ਼ਿਕਾਇਤਕਰਤਾ ਔਰਤ ਅਨੁਸਾਰ ਯੋਗੇਸ਼ ਸ਼ਰਾਬ ਪੀਂਦਾ ਸੀ, ਜਿਸ ਨੇ ਸ਼ਿਕਾਇਤਕਰਤਾ ਦੀ ਕਥਿਤ ਰੂਪ ’ਚ ਕੁੱਟਮਾਰ ਕੀਤੀ ਅਤੇ ਉਸ ਤੋਂ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਉਹ ਯੋਗੇਸ਼ ਦੇ ਚੁੰਗਲ ਤੋਂ ਬਚ ਕੇ ਮੁੜ ਆਪਣੇ ਪਤੀ ਗੁਰਨਾਮ ਸਿੰਘ ਕੋਲ ਆ ਕੇ ਉਸ ਨਾਲ ਰਹਿਣ ਲੱਗ ਪਈ। ਯੋਗੇਸ਼ ਕੁਮਾਰ ਅਤੇ ਦਲਬੀਰ ਸਿੰਘ ਵਾਸੀ ਫਤਿਹਾਬਾਦ ਜ਼ਿਲ੍ਹਾ (ਹਰਿਆਣਾ) ਉਸ ਨੂੰ ਵੱਖ-ਵੱਖ ਨੰਬਰਾਂ ਤੋਂ ਫੋਨ ਕਰ ਕੇ ਧਮਕੀਆਂ ਦੇ ਰਹੇ ਹਨ ਕਿ ਜੇਕਰ ਤੂੰ ਸਾਨੂੰ ਪੈਸੇ ਨਾ ਦਿੱਤੇ ਤਾਂ ਤੇਰੀਆਂ ਫੋਟੋਆਂ ਇੰਟਰਨੈੱਟ ’ਤੇ ਵਾਇਰਲ ਕਰ ਦੇਵਾਂਗੇ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਜਾਂਚ ਤੋਂ ਬਾਅਦ ਯੋਗੇਸ਼ ਕੁਮਾਰ ਅਤੇ ਦਲਬੀਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਵਾਇਰਲ ਵੀਡੀਓ 'ਤੇ ਪਿਆ ਬਖੇੜਾ, ਜਥੇਬੰਦੀਆਂ ਨੇ ਦਿੱਤਾ ਅਲਟੀਮੇਟਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Harnek Seechewal

Content Editor

Related News