ਫਿਰੋਜ਼ਪੁਰ ''ਚ ਕਰਮਚਾਰੀ ਬਾਬੂ ਤੇ ਮਹਿਲਾ ਕਰਮਚਾਰੀ ਨੇ ਇੱਕ-ਦੂਜੇ ਦੇ ਮਾਰੇ ਥੱਪੜ, ਵੀਡੀਓ ਵਾਇਰਲ
Wednesday, May 31, 2023 - 10:53 AM (IST)
ਫਿਰੋਜ਼ਪੁਰ (ਕੁਮਾਰ) : ਇਕ ਕਰਮਚਾਰੀ ਬਾਬੂ ਵਲੋਂ ਇਕ ਮਹਿਲਾ ਕਰਮਚਾਰੀ ਨੂੰ ਕੁੱਟਣ ਅਤੇ ਉਸ ਦੇ ਵਾਲ ਖਿੱਚਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ ਅਤੇ ਵੀਡੀਓ ’ਚ ਦਿਖਾਈ ਦਿੰਦਾ ਹੈ ਕਿ ਦੋਵਾਂ ਦੀ ਆਪਸ ’ਚ ਬਹਿਸ ਹੋ ਰਹੀ ਹੈ ਅਤੇ ਦੇਖਦੇ ਹੀ ਦੇਖਦੇ ਦੋਵੇਂ ਇਕ-ਦੂਸਰੇ ਨੂੰ ਥੱਪੜ ਮਾਰਨ ਲੱਗ ਜਾਂਦੇ ਹਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ
ਇਹ ਵਾਇਰਲ ਵੀਡੀਓ ਕੈਂਟ ਬੋਰਡ ਫਿਰੋਜ਼ਪੁਰ ਦੇ ਹਸਪਤਾਲ ਦੇ ਮੁਲਾਜ਼ਮਾਂ ਦੀ ਦੱਸੀ ਜਾ ਰਹੀ ਹੈ ਪਰ ਹੁਣ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਇਸ ਵੀਡੀਓ ’ਤੇ ਲੋਕਾਂ ਵਲੋਂ ਕਈ ਤਰ੍ਹਾਂ ਦੇ ਕਮੈਂਟ ਦਿੱਤੇ ਜਾ ਰਹੇ ਹਨ ਅਤੇ ਇਹ ਵਾਇਰਲ ਵੀਡੀਓ ਫਿਰੋਜ਼ਪੁਰ ਦੇ ਲੋਕਾਂ ’ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੋਵਾਂ ਵਿਚਾਲੇ ਕਿਉਂ ਅਤੇ ਕਿਸ ਗੱਲ ਨੂੰ ਲੈ ਕੇ ਹੋਇਆ ਝਗੜਾ ਹੋਇਆ? ਇਹ ਗੱਲ ਅਜੇ ਵੀ ਰਹੱਸ ਬਣੀ ਹੋਈ ਹੈ। ਫਿਲਹਾਲ ਇਸ ਵੀਡੀਓ ਬਾਰੇ ਕੋਈ ਵੀ ਬੋਲਣ ਨੂੰ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ- ਮਾਮੂਲੀ ਤਕਰਾਰ ਦਾ ਖ਼ੂਨੀ ਰੂਪ, ਪੁੱਤ ਦੀ ਕੁੱਟਮਾਰ ਹੁੰਦਿਆਂ ਵੇਖ ਬਚਾਉਣ ਆਏ ਪਿਓ ਨਾਲ ਵਾਪਰਿਆ ਭਾਣਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।