ਕਣਕ ਦੀ ਖਰੀਦ ਨੂੰ ਦੇਖਦਿਆਂ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਕੀਤੇ ਗਏ ਸੁਰੱਖਿਆ ਦੇ ਪ੍ਰਬੰਧ

04/09/2021 4:52:59 PM

ਫਿਰੋਜ਼ਪੁਰ (ਕੁਮਾਰ): ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਹੀ ਜ਼ਿਲ੍ਹੇ ਵਿਚਲੀਆਂ ਪੱਕੀਆਂ ਮੰਡੀਆਂ ਦੇ ਨਾਲ-ਨਾਲ ਆਰਜ਼ੀ ਮੰਡੀਆਂ ਦਾ ਪ੍ਰਬੰਧ ਕੀਤਾ ਜਾ ਗਿਆ ਹੈ ਤਾਂ ਜੋ ਮੰਡੀਆਂ ਵਿੱਚ ਭੀੜ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਮਾਰਕਿੰਗ ਤਹਿਤ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉਤੇ ਹੀ ਲਗਵਾਈਆਂ ਜਾਣਗੀਆਂ ਤੇ ਮੰਡੀਆਂ ਵਿੱਚ ਹੱਥ ਥੋਣ ਅਤੇ ਸਾਫ਼ ਸਫ਼ਾਈ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ,ਆੜ੍ਹਤੀਆਂ ਸਮੇਤ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇੰਨ ਬਿਨ ਪਾਲਣਾ ਯਕੀਨੀ ਬਣਾਉਣ।


Shyna

Content Editor

Related News