ਵਿਧਵਾ ਔਰਤ ਨੇ ਜੇਠ ''ਤੇ ਲਗਾਏ ਜਬਰ-ਜ਼ਿਨਾਹ ਦੇ ਦੋਸ਼

06/01/2023 1:30:05 PM

ਜਲਾਲਾਬਾਦ (ਨਿਖੰਜ, ਜਤਿੰਦਰ) : ਇਕ ਪਿੰਡ ਦੀ ਵਿਧਵਾ ਔਰਤ ਵਲੋਂ ਜੇਠ ’ਤੇ ਘਰ ’ਚ ਜ਼ਬਰਦਸਤੀ ਦਾਖ਼ਲ ਹੋ ਕੇ ਸਰੀਰਕ ਸੰਬੰਧ ਬਣਾਉਣ ਦੇ ਕਥਿਤ ਦੋਸ਼ ਲਗਾਏ ਹਨ। ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਅਧੀਨ ਵਿਧਵਾ ਔਰਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਗਭਗ ਪੌਣੇ 2 ਸਾਲ ਪਹਿਲਾਂ ਉਸ ਦੇ ਪਤੀ ਦੀ ਮੌਤ ਹੋ ਗਈ ਸੀ ਅਤੇ ਉਹ ਬਿਊਟੀ ਪਾਰਲਰ ਦਾ ਕੰਮ ਕਰ ਕੇ ਆਪਣੇ 3 ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੀ ।

ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਈ ਗਰਭਵਤੀ ਤੇ ਕੁੱਖ 'ਚ ਪਲ ਰਹੇ ਬੱਚੇ ਦੀ ਮੌਤ

ਪੀੜਤ ਔਰਤ ਨੇ ਕਥਿਤ ਦੋਸ਼ ਲਗਾਉਂਦਿਆ ਕਿਹਾ ਕਿ ਉਸ ਦਾ ਜੇਠ ਕਾਫ਼ੀ ਲੰਮੇ ਸਮੇਂ ਤੋਂ ਉਸ ’ਤੇ ਮਾੜੀ ਨਜ਼ਰ ਰੱਖਦਾ ਆ ਰਿਹਾ ਹੈ। ਬੀਤੇ ਦਿਨੀਂ ਜਦੋਂ ਉਹ ਘਰ ’ਚ ਇਕੱਲੀ ਰਸੋਈ ’ਚ ਕੰਮ ਕਰ ਰਹੀ ਸੀ ਤਾਂ ਉਸ ਦਾ ਜੇਠ ਘਰ ’ਚ ਜ਼ਬਰਦਸਤੀ ਦਾਖ਼ਲ ਹੋ ਗਿਆ ਅਤੇ ਆਉਂਦੇ ਸਾਰ ਹੀ ਘਰ ਦਾ ਮੇਨ ਗੇਟ ਬੰਦ ਕਰ ਲਿਆ। 

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰੀ ਰੂਹ ਕੰਬਾਊ ਘਟਨਾ, ਸਹੁਰਿਆਂ ਨੇ ਜ਼ਿੰਦਾ ਸਾੜੀ ਨੂੰਹ ਤੇ 10 ਮਹੀਨਿਆਂ ਦਾ ਮਾਸੂਮ ਪੁੱਤ

ਇਸ ਦੌਰਾਨ ਉਸ ਨੇ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਦੀ ਕੋਸ਼ਿਸ਼ ਕਰਨ ਲੱਗਿਆ ਤਾਂ ਜਦੋਂ ਉਸ ਨੇ ਵਿਰੋਧ ਜਤਾਉਂਦਿਆਂ ਰੌਲਾ ਪਾਇਆ ਤਾਂ ਲੋਕਾਂ ਦੇ ਇਕੱਠੇ ਹੋਣ ’ਤੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜਤ ਔਰਤ ਨੇ ਪੁਲਸ ਪ੍ਰਸ਼ਾਸਨ ਦੇ ਉਚ-ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰ ਕੇ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ਼ ਦਿੱਤਾ ਜਾਵੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 


Simran Bhutto

Content Editor

Related News