ਮਾਨਸਿਕ ਪ੍ਰੇਸ਼ਾਨੀ ਕਾਰਨ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

Tuesday, Mar 12, 2024 - 06:07 PM (IST)

ਮਾਨਸਿਕ ਪ੍ਰੇਸ਼ਾਨੀ ਕਾਰਨ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

ਅਬੋਹਰ (ਸੁਨੀਲ) : ਪਿੰਡ ਪੰਨੀਵਾਲਾ ਮਾਹਲਾ ਦੀ ਰਹਿਣ ਵਾਲੀ ਇਕ ਔਰਤ ਨੇ ਬੀਤੇ ਦਿਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਿਸ ਦੀ ਮੰਗਲਵਾਰ ਸਵੇਰੇ ਬਠਿੰਡਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਕੱਲਰਖੇੜਾ ਚੌਕੀ ਦੀ ਪੁਲਸ ਨੇ ਲਾਸ਼ ਨੂੰ ਮੁਰਦਾਘਰ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਰਾਣੀ (41) ਦੇ ਭਰਾ ਹਰਪਾਲ (36) ਵਾਸੀ ਆਰ. ਬੀ. ਰਾਜਸਥਾਨ ਨੇ ਦੱਸਿਆ ਕਿ ਉਸ ਦੀ ਭੈਣ ਰਾਣੀ ਦਾ ਵਿਆਹ ਕਾਫੀ ਸਮਾਂ ਪਹਿਲਾਂ ਪੰਨੀਵਾਲਾ ਮਾਹਲਾ ਵਾਸੀ ਜਸਪਾਲ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਦੋ ਬੱਚਿਆਂ ਨੇ ਜਨਮ ਲਿਆ। ਉਸ ਦੀ ਭੈਣ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ 10 ਮਾਰਚ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ। 

ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਪਰ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਚੌਕੀ ਕੱਲਰਖੇੜਾ ਦੇ ਸਹਾਇਕ ਸਬ-ਇੰਸਪੈਕਟਰ ਪ੍ਰਗਟ ਸਿੰਘ ਅਤੇ ਹੈੱਡ ਕਾਂਸਟੇਬਲ ਸੁਨੀਲ ਕੁਮਾਰ ਨੇ ਮ੍ਰਿਤਕਾ ਦੇ ਪਤੀ ਅਤੇ ਭਰਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ।


author

Gurminder Singh

Content Editor

Related News