ਅਬੋਹਰ ''ਚ ਦਿਨ-ਦਿਹਾੜੇ ਗੁੰਡਾਗਰਦੀ, ਭਰੇ ਬਾਜ਼ਾਰ ''ਚ ਨੌਜਵਾਨਾਂ ਨੇ ਕੀਤੀ ਮੁੰਡੇ ਦੀ ਬੇਰਹਿਮੀ ਨਾਲ ਕੁੱਟਮਾਰ
Tuesday, Jan 24, 2023 - 11:30 AM (IST)

ਅਬੋਹਰ (ਸੁਨੀਲ) : ਸਥਾਨਕ ਸਰਕੂਲਰ ਰੋਡ ਭੀੜ ਭਰੇ ਬਾਜ਼ਾਰ ’ਚ ਦਿਨ-ਦਿਹਾੜੇ ਸ਼ਰੇਆਮ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਇਰਲ ਹੋਏ ਵੀਡੀਓ ’ਚ ਕੁੱਝ ਨੌਜਵਾਨ ਇਕ ਕਾਰ ਨੂੰ ਤੋੜਦੇ ਹੋਏ ਤੇ ਨੌਜਵਾਨ ਨਾਲ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਜਿਸ ਨਾਲ ਲੋਕਾਂ ’ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਸਰਕੂਲਰ ਰੋਡ ਗਲੀ ਨੰ. 8 ਬਾਹਰ ਇਕ ਕਾਰ ਸਵਾਰ ਨੌਜਵਾਨ ਨੂੰ ਕੁਝ ਨੌਜਵਾਨਾਂ ਨੇ ਧੜਾ-ਧੜ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਕਾਰ ਵੀ ਹਾਦਸਾਗ੍ਰਸਤ ਕਰ ਦਿੱਤਾ। ਇਸ ਤੋਂ ਪਹਿਲਾਂ ਕਿ ਨੇੜੇ-ਤੇੜੇ ਦੇ ਲੋਕਾਂ ਨੂੰ ਕੁਝ ਗੱਲ ਸਮਝ ’ਚ ਆਉਂਦੀ ਕਾਰ ਸਵਾਰ ਕੁਝ ਹਮਲਾਵਰਾਂ ਤੋਂ ਖ਼ੁਦ ਨੂੰ ਛੁਡਵਾ ਕੇ ਭੱਜ ਨਿਕਲਿਆ ਜਦਕਿ ਨੌਜਵਾਨ ਵੀ ਪਿੱਛੇ-ਪਿੱਛੇ ਦੌੜ ਪਏ।
ਇਹ ਵੀ ਪੜ੍ਹੋ- ਪੰਜਾਬ 'ਚ ਆਪਣੇ ਅਕਸ ਨੂੰ 'ਧੋਣ' ਦੀ ਕੋਸ਼ਿਸ਼ 'ਚ ਭਾਜਪਾ, ਸਿੱਖ ਚਿਹਰਿਆਂ ਨਾਲ ‘ਪਰਿਵਾਰ’ ਵਧਾਉਣ ਦੀ ਰੌਂਅ 'ਚ
ਇਸ ਦੌਰਾਨ ਪੁਲਸ ਵੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉੱਧਰ ਇਸ ਮਾਮਲੇ ਨੂੰ ਕਥਿਤ ਤੌਰ ’ਤੇ ਕਿਸੇ ਕੁੜੀ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਨਗਰ ਥਾਣਾ ਨੰ. 1 ਮੁਖੀ ਪਰਮਜੀਤ ਕੁਮਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸਰਹੱਦ ਪਾਰ: ਸ਼ੱਕ ਨੇ ਉਜਾੜਿਆ ਪਰਿਵਾਰ, ਪਤਨੀ ਤੇ ਮਾਸੂਮ ਧੀ ਦੇ ਕਤਲ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।