ਨਸ਼ੇ ਨੇ ਇਕ ਹੋਰ ਘਰ ''ਚ ਪਵਾਏ ਵੈਣ, ਅਬੋਹਰ ''ਚ 25 ਸਾਲਾ ਨੌਜਵਾਨ ਦੀ ਮੌਤ

05/05/2023 2:24:49 PM

ਅਬੋਹਰ (ਸੁਨੀਲ) : ਬੀਤੇ ਦਿਨ ਸਵੇਰੇ ਸਥਾਨਕ ਬੁਰਜਮੁਹਾਰ ਕਾਲੋਨੀ ਦੇ ਵਸਨੀਕ ਅਤੇ ਇਕ ਨਸ਼ੇੜੀ ਨੌਜਵਾਨ ਦੀ ਫਰੀਦਕੋਟ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਜਦੋਂ ਕਿ ਕਾਲੋਨੀ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ ਧਰਮਮੀਤ (25) ਪੁੱਤਰ ਗੁਰਮੀਤ ਸਿੰਘ ਵਾਸੀ ਬੁਰਜ ਮੁਹਾਰ ਵਜੋਂ ਹੋਈ ਹੈ। ਇਸ ਮੌਕੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਬੀਤੇ ਦਿਨੀਂ ਉਸ ਦੀ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਅਬੋਹਰ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ, ਜਿੱਥੇ ਉਸ ਦਾ ਇਲਾਜ ਚਲ ਰਿਹਾ ਸੀ ਕਿ ਬੀਤੀ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਫਰੀਦਕੋਟ ਦੇ ਥਾਣੇ 'ਚ ਵਾਪਰੀ ਘਟਨਾ, ਮਹਿਲਾ ਸਬ-ਇੰਸਪੈਕਟਰ ਦੀ ਛਾਤੀ 'ਚ ਲੱਗੀ ਗੋਲ਼ੀ

ਪਿੰਡ ਦੇ ਸਰਪੰਚ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਿਛਲੇ ਡੇਢ ਸਾਲ ਤੋਂ ਚਿੱਟੇ ਦਾ ਆਦੀ ਸੀ। ਕਰੀਬ ਇਕ ਹਫ਼ਤਾ ਪਹਿਲਾਂ ਉਸ ਨੇ ਨਸ਼ਾ ਛੱਡਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਉਸ ਦੀ ਸਿਹਤ ਖ਼ਰਾਬ ਹੋਣ ਲੱਗੀ, ਜਿਸ ’ਤੇ ਰਿਸ਼ਤੇਦਾਰਾਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਸੀ ਪਰ ਕੱਲ੍ਹ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਦੋ ਦਰਜਨ ਦੇ ਕਰੀਬ ਨੌਜਵਾਨ ਇਸ ਨਸ਼ੇ ਦੀ ਦਲਦਲ ਵਿਚ ਫਸੇ ਹੋਏ ਹਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਿਆਂ ’ਤੇ ਰੋਕ ਲਗਾਈ ਜਾਵੇ ਅਤੇ ਨਸ਼ੇੜੀਆਂ ਨੂੰ ਇਸ ਦਲਦਲ ’ਚੋਂ ਕੱਢਿਆ ਜਾਵੇ।

ਇਹ ਵੀ ਪੜ੍ਹੋ- ਗੁਰਸਿਮਰਨ ਮੰਡ ਦਾ ਦਾਅਵਾ, ਮੈਂ ਖ਼ੁਦ ਵੀ ਲਗਾਤਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਾਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News