ਚਿੱਟੇ ਨਾਲ ਅੱਜ ਇਕ ਹੋਰ ਨੌਜਵਾਨ ਦੀ ਮੌਤ
Tuesday, Jul 01, 2025 - 04:10 PM (IST)

ਜਲਾਲਾਬਾਦ (ਬੰਟੀ ਦਹੂਜਾ) : ਬੀਤੇ ਦਿਨੀਂ ਕੁਝ ਨੌਜਵਾਨਾਂ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖਬਰ ਸੀ ਅਤੇ ਅੱਜ ਜਲਾਲਾਬਾਦ ਦੇ ਨਜ਼ਦੀਕੀ ਪਿੰਡ ਵਾਲੀ ਸੇਮ ਨਾਲੇ ਵਿਚ ਇਕ ਨੌਜਵਾਨ ਦੀ ਚਿੱਟੇ ਦੇ ਟੀਕੇ ਨਾਲ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਨੇ ਆਪਣੇ ਪਤਾਲੂਆਂ 'ਚ ਟੀਕਾ ਲਗਾ ਕੇ ਨਸ਼ੇ ਦੀ ਪੂਰਤੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।