ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ

Saturday, Mar 14, 2026 - 06:21 PM (IST)

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ

ਮੰਡੀ ਅਰਨੀਵਾਲਾ (ਸੁਖਦੀਪ) : ਨੇੜਲੇ ਪਿੰਡ ਘੁੜਿਆਣਾ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਮਸਿੰਘ ਪਿੰਡ ’ਚ ਚੱਲ ਰਹੇ ਟੂਰਨਾਮੈਂਟ ਦੇ ਪੋਸਟਰ ਲਗਾ ਰਿਹਾ ਸੀ। ਜਿੱਥੇ 11 ਕੇ.ਵੀ. ਦੀਆਂ ਤਾਰਾਂ ਦੇ ਸੰਪਰਕ ’ਚ ਆ ਗਿਆ। ਜਿਸ ਕਾਰਨ ਉਸਦੀ ਮੌਕੇ ਤੇ ਮੌਤ ਹੋ ਗਈ।

ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਵਾਸੀ ਵੱਡੀ ਗਿਣਤੀ ’ਚ ਪਰਿਵਾਰ ਨੂੰ ਦਿਲਾਸਾ ਦੇਣ ਲਈ ਘਰ ਪਹੁੰਚੇ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਿਹਨਤੀ ਤੇ ਮਿਲਣਸਾਰ ਸੁਭਾਅ ਦਾ ਸੀ, ਜਿਸ ਕਰਕੇ ਉਸਦੀ ਮੌਤ ਨਾਲ ਸਾਰੇ ਪਿੰਡ ਵਿੱਚ ਗਹਿਰਾ ਦੁੱਖ ਹੈ।


author

Gurminder Singh

Content Editor

Related News