ਜ਼ੀਰਾ ਪੁਲਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ
Monday, Mar 02, 2026 - 06:23 PM (IST)
ਜ਼ੀਰਾ (ਗੁਰਮੇਲ ਸੇਖਵਾਂ) : ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਦਾ ਨਸ਼ਾ ਕਰਦੇ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੌਲਦਾਰ ਮਨਬੀਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਇਕ ਵਿਅਕਤੀ ਨੂੰ ਨਸ਼ਾ ਕਰਦੇ ਦੇਖਿਆ ਜਦੋਂ ਉਸ ਨੂੰ ਗ੍ਰਿਫਤਾਰ ਕਰ ਕੇ ਪੁੱਛ-ਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਸਚਿਨ ਪੁੱਤਰ ਅਵਤਾਰ ਵਾਸੀ ਟਿੱਬਾ ਬਸਤੀ ਜ਼ੀਰਾ ਦੱਸਿਆ, ਜਿਸ ਦੇ ਕੋਲੋਂ ਤਲਾਸ਼ੀ ਦੌਰਾਨ ਹੈਰੋਇਨ ਲੱਗੀ ਇਕ ਪੰਨੀ ਸਿਲਵਰ, ਇਕ ਲਾਈਟਰ ਅਤੇ 10 ਰੁਪਏ ਦਾ ਇਕ ਨੋਟ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸਚਿਨ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
