ਜ਼ੀਰਾ ਪੁਲਸ ਨੇ .32 ਬੋਰ ਦੇ 2 ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਰੌਂਦ ਸਮੇਤ ਦੋ ਨੂੰ ਗ੍ਰਿਫ਼ਤਾਰ ਕੀਤਾ

Wednesday, Mar 11, 2026 - 06:29 PM (IST)

ਜ਼ੀਰਾ ਪੁਲਸ ਨੇ .32 ਬੋਰ ਦੇ 2 ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਰੌਂਦ ਸਮੇਤ ਦੋ ਨੂੰ ਗ੍ਰਿਫ਼ਤਾਰ ਕੀਤਾ

ਜ਼ੀਰਾ  (ਗੁਰਮੇਲ ਸੇਖਵਾਂ) : ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਗਸ਼ਤ ਅਤੇ ਚੈਕਿੰਗ ਮੁਹਿੰਮ ਦੌਰਾਨ ਮਿਲੀ ਸੂਚਨਾ ''ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿੰਨਾ ਦੇ ਕਬਜ਼ੇ ਵਿੱਚੋਂ ਦੋ ਦੇਸੀ ਪਿਸਤੌਲ, ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਥਾਣੇ ਦੇ ਏਐੱਸਆਈ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਗੁੰਮਾ ਪੁੱਤਰ ਜਸਵਿੰਦਰ ਸਿੰਘ ਵਾਸੀ ਬਸਤੀ ਮਲਸੀਆਂ ਵਾਲੀ ਜ਼ੀਰਾ ਅਤੇ ਖੜਕ ਸਿੰਘ ਉਰਫ਼ ਦੀਪੂ ਪੁੱਤਰ ਅਸ਼ੋਕ ਕੁਮਾਰ ਵਾਸੀ ਸਮਾਧੀ ਮੁਹੱਲਾ ਜ਼ੀਰਾ ਕੋਲ ਨਾਜਾਇਜ਼ ਹਥਿਆਰ ਹਨ।

ਇਸ ਤੇ ਪੁਲਸ ਨੇ ਛਾਪਾਮਾਰੀ ਕਰਦਿਆਂ ਗੁਰਪ੍ਰੀਤ ਅਤੇ ਖੜਕ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਪਾਸੋਂ ਦੋ 32 ਬੋਰ ਦੇ ਦੇਸੀ ਪਿਸਤੌਲ, ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਸ ਵੱਲੋਂ ਦੋਸ਼ੀਆਂ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News