Airtel ਦੇ ਗਾਹਕਾਂ ਲਈ ਖ਼ੁਸ਼ਖ਼ਬਰੀ! ਇਨ੍ਹਾਂ ਪਲਾਨਸ ਦੇ ਨਾਲ ਮਿਲਣ ਲੱਗਾ Disney+ Hotstar ਦਾ ਸਬਸਕ੍ਰਿਪਸ਼ਨ

01/24/2023 6:42:28 PM

ਗੈਜੇਟ ਡੈਸਕ– ਜੇਕਰ ਤੁਸੀਂ ਵੀ ਏਅਰਟੈੱਲ ਦੇ ਗਾਹਕ ਹੋ ਅਤੇ Disney+ Hotstar ਦਾ ਫ੍ਰੀ ਸਬਸਕ੍ਰਿਪਸ਼ਨ ਚਾਹੁੰਦੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਏਅਰਟੈੱਲ ਨੇ ਹਾਲ ਹੀ ’ਚ ਆਪਣੇ ਪ੍ਰੀਪੇਡ ਪਲਾਨ ਬਾਰੇ ਕਈ ਬਦਲਾਅ ਕੀਤੇ ਹਨ ਜਿਨ੍ਹਾਂ ਬਾਰੇ ਬੁਹਤ ਘੱਟ ਹੀ ਲੋਕਾਂ ਨੂੰ ਜਾਣਕਾਰੀ ਹੈ। ਕੁਝ ਪਲਾਨ ਅਜਿਹੇ ਵੀ ਕੰਪਨੀ ਨੇ ਪੇਸ਼ ਕੀਤੇ ਹਨ ਜਿਨ੍ਹਾਂ ਦੇ ਨਾਲ Disney+ Hotstar ਦਾ ਫ੍ਰੀ ਸਬਸਕ੍ਰਿਪਸ਼ਨ ਮਿਲ ਰਿਹਾ ਹੈ। ਪਹਿਲਾਂ ਏਅਰਟੈੱਲ ਦੇ 499 ਰੁਪਏ ਅਤੇ 3,359 ਰੁਪਏ ਵਾਲੇ ਪਲਾਨ ਦੇ ਨਾਲ ਹੀ Disney+ Hotstar ਦਾ ਸਬਸਕ੍ਰਿਪਸ਼ਨ ਮਿਲ ਰਿਹਾ ਸੀ ਪਰ ਹੁਣ ਕੰਪਨੀ ਨੇ ਦੋ ਹੋਰ ਨਵੇਂ ਪਲਾਨ ਜੋੜੇ  ਹਨ। ਨਵੇਂ ਅਪਡੇਟ ਬਾਰੇ ਸਭ ਤੋਂ ਪਹਿਲਾਂ ਟੈਲੀਕਾਮਟਾਕ ਨੇ ਜਾਣਕਾਰੀ ਦਿੱਤ ਹੈ। ਆਓ ਜਾਣਦੇ ਹਾਂ ਇਨ੍ਹਾਂ ਨਵੇਂ ਪਲਾਨ ਬਾਰੇ ਵਿਸਤਾਰ ਨਾਲ...

ਇਹ ਵੀ ਪੜ੍ਹੋ– BSNL ਨੇ ਬੰਦ ਕੀਤਾ ਆਪਣਾ ਸਭ ਤੋਂ ਸਸਤਾ ਪਲਾਨ, ਮਿਲਦਾ ਸੀ 1TB ਹਾਈ-ਸਪੀਡ ਡਾਟਾ

Airtel ਦੇ 719 ਰੁਪਏ, 779 ਰੁਪਏ ਅਤੇ 999 ਰੁਪਏ ਵਾਲੇ ਪਲਾਨ

ਏਅਰਟੈੱਲ ਦਾ 719 ਰੁਪਏ ਵਾਲਾ ਪ੍ਰੀਪੇਡ ਪਲਾਨ ਰੋਜ਼ਾਨਾ 1.5 ਜੀ.ਬੀ. ਡਾਟਾ ਦੇ ਨਾਲ ਆਉਂਦਾ ਹੈ। ਇਸ ਤੋਂ ਇਲਾਵਾ ਇਸ ਪਲਾਨ ’ਚ ਸਾਰੇ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਮਿਲਦੀ ਹੈ। ਇਸ ਪਲਾਨ ’ਚ ਰੋਜ਼ਾਨਾ 100 ਐੱਸ.ਐੱਮ.ਐੱਸ. ਦੇ ਨਾਲ 84 ਦਿਨਾਂ ਦੀ ਮਿਆਦ ਮਿਲਦੀ ਹੈ। ਇਸ ਪਲਾਨ ਦੇ ਨਾਲ ਤਿੰਨ ਮਹੀਨਿਆਂ ਲਈ Disney+ Hotstar ਦਾ ਮੋਬਾਇਲ ਸਬਸਕ੍ਰਿਪਸ਼ਨ ਮਿਲਦਾ ਹੈ। ਇਸ ਤੋਂ ਇਲਾਵਾ ਏਅਰਟੈੱਲ ਐਕਸਟ੍ਰੀਮ ਐਪ ਦਾ ਐਕਸੈੱਸ, RewardsMini ਸਬਸਕ੍ਰਿਪਸ਼ਨ, Apollo 24|7 ਸਰਕਿਲ, ਫ੍ਰੀ ਹੈਲੋ ਟਿਊਨ ਅਤੇ FASTag ’ਤੇ 100 ਰੁਪਏ ਦਾ ਕੈਸ਼ਬੈਕ ਮਿਲਦਾ ਹੈ। 

ਇਹ ਵੀ ਪੜ੍ਹੋ– iPhone 14 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਹੀ ਭਾਰੀ ਛੋਟ

ਏਅਰਟੈੱਲ ਦਾ 779 ਰੁਪਏ ਵਾਲਾ ਪਲਾਨ ਰੋਜ਼ਾਨਾ 1.5 ਜੀ.ਬੀ. ਡਾਟਾ ਦੇ ਨਾਲ ਆਉਂਦਾ ਹੈ। ਇਸ ਪਲਾਨ ’ਚ ਵੀ ਅਨਲਿਮਟਿਡ ਕਾਲਿੰਗ ਮਿਲਦੀ ਹੈ। ਇਸਤੋਂ ਇਲਾਵਾ ਰੋਜ਼ਾਨਾ 100 ਐੱਸ.ਐੱਮ.ਐੱਸ. ਦੇ ਨਾਲ 90 ਦਿਨਾਂ ਦੀ ਮਿਆਦ ਮਿਲਦੀ ਹੈ। ਇਸ ਪਲਾਨ ’ਚ ਵੀ ਤਿੰਨ ਮਹੀਨਿਆਂ ਲਈ Disney+ Hotstar ਦਾ ਮੋਬਾਇਲ ਸਬਸਕ੍ਰਿਪਸ਼ਨ ਮਿਲਦਾ ਹੈ। 

ਇਹ ਵੀ ਪੜ੍ਹੋ– ਸਿਰਫ਼ 1,399 ਰੁਪਏ ’ਚ OnePlus 5G ਸਮਾਰਟਫੋਨ ਖ਼ਰੀਦਣ ਦਾ ਮੌਕਾ! ਜਾਣੋ ਕੀ ਹੈ ਆਫ਼ਰ

ਹੁਣ ਆਖਰੀ 999 ਰੁਪਏ ਵਾਲੇ ਪਲਾਨ ਦੀ ਗੱਲ ਕਰੀਏ ਤਾਂ ਇਸ ਪਲਾਨ ’ਚ 84 ਦਿਨਾਂ ਤਕ ਰੋਜ਼ਾਨਾ 2.5 ਜੀ.ਬੀ. ਡਾਟਾ ਦੇ ਨਾਲ ਰੋਜ਼ 100 ਐੱਸ.ਐੱਮ.ਐੱਸ. ਮਿਲਦੇ ਹਨ। ਇਸ ਪਲਾਨ ’ਚ ਵੀ ਤਿੰਨ ਮਹੀਨਿਆਂ ਲਈ Disney+ Hotstar ਦਾ ਮੋਬਾਇਲ ਸਬਸਕ੍ਰਿਪਸ਼ਨ ਮਿਲਦਾ ਹੈ। ਇਸ ਪਲਾਨ ’ਚ ਐਮਾਜ਼ੋਨ ਪ੍ਰਾਈਮ ਦਾ ਵੀ ਸਬਸਕ੍ਰਿਪਸ਼ਨ ਮਿਲਦਾ ਹੈ। ਹੁਣ ਕੁੱਲ ਮਿਲਾ ਕੇ ਦੇਖੀਏ ਤਾਂ ਏਅਰਟੈੱਲ ਕੋਲ ਕੁੱਲ 7 ਅਜਿਹੇ ਪਲਾਨ ਹਨ ਜਿਨ੍ਹਾਂ ’ਚ Disney+ Hotstar ਦਾ ਫ੍ਰੀ ਸਬਸਕ੍ਰਿਪਸ਼ਨ ਮਿਲਦਾ ਹੈ। ਇਹ ਪਲਾਨ 399 ਰੁਪਏ, 499 ਰੁਪਏ, 719 ਰੁਪਏ, 779 ਰੁਪਏ, 839 ਰੁਪਏ, 999 ਰੁਪਏ ਅਤੇ 3,359 ਰੁਪਏ ਦੇ ਹਨ।

ਇਹ ਵੀ ਪੜ੍ਹੋ– Samsung ਦਾ ਧਮਾਕਾ! ਲਾਂਚ ਕੀਤੇ ਦੋ ਸਸਤੇ 5G ਸਮਾਰਟਫੋਨ, ਇੰਨੇ ਰੁਪਏ ਤੋਂ ਸ਼ੁਰੂ ਹੁੰਦੀ ਹੈ ਕੀਮਤ


Rakesh

Content Editor

Related News