64 ਬਿਟ ਕਵਾਡ-ਕੋਰ ਪ੍ਰੋਸੈਸਰ ਨਾਲ ਲਾਂਚ ਹੋਇਆ ਇਹ ਸਮਾਰਟਫੋਨ, ਕੀਮਤ 6,999 ਰੁਪਏ
Monday, May 23, 2016 - 04:57 PM (IST)
ਜਲੰਧਰ— ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਅਲਕਾਟੇਲ ਨੇ ਭਾਰਤ ''ਚ ਆਪਣਾ ਨਵਾਂ ਪਾਪ ਸਟਾਰ ਨਾਂ ਦਾ ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਹ ਸਮਾਰਟਫੋਨ ਆਨਲਾਈਨ ਸ਼ਾਪਿੰਗ ਈ-ਕਾਮਰਸ ਸਾਈਟ ''ਤੇ 6,999 ਰੁਪਏ ''ਚ ਉਪਲੱਬਧ ਕੀਤਾ ਜਾਵੇਗਾ।
ਇਸ ਸਮਾਰਟਫੋਨ ਦੇ ਖਾਸ ਫੀਚਰ-
ਡਿਸਪਲੇ- ਇਸ 4ਜੀ ਸਮਾਰਟਫੋਨ ''ਚ 5-ਇੰਚ ਦੀ ਫੁੱਲ-ਐੱਚ.ਡੀ. 720x1280 ਪਿਕਸਲ ਰੈਜ਼ੋਲਿਊਸ਼ਨ ''ਤੇ ਕੰਮ ਕਰਨ ਵਾਲੀ ਆਈ.ਪੀ.ਐੱਸ. ਡਿਸਪਲੇ ਮੌਜੂਦ ਹੈ।
ਪ੍ਰੋਸੈਸਰ- ਇਸ ਫੋਨ ''ਚ 1 ਗੀਗਾਹਰਟਜ਼ 64 ਬਿਟ ਕਵਾਡ-ਕੋਰ ਪ੍ਰੋਸੈਸਰ ਸ਼ਾਮਲ ਹੈ।
ਮੈਮਰੀ- ਮੈਮਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਫੋਨ ''ਚ 1ਜੀ.ਬੀ. ਰੈਮ ਦੇ ਨਾਲ 8ਜੀ.ਬੀ. ਇੰਟਰਨਲ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 32ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ।
ਡਿਜ਼ਾਇਨ- ਇਸ ਸਮਾਰਟਫੋਨ ਨੂੰ 142.5x71.5x8.6mm ਸਾਈਜ਼ ਦਾ ਬਣਾਇਆ ਗਿਆ ਹੈ ਅਤੇ ਇਸ ਦਾ ਭਾਰ 145 ਗ੍ਰਾਮ ਹੈ।
ਕੈਮਰਾ- ਇਸ ਸਮਾਰਟਫੋਨ ''ਚ ਐੱਲ.ਈ.ਡੀ. ਫਲੈਸ਼ ਦੇ ਨਾਲ 8 ਮੈਗਾਪਿਕਸਲ ਦਾ ਰਿਅਰ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।
ਬੈਟਰੀ- ਇਸ ਫੋਨ ''ਚ 2000ਐੱਮ.ਏ.ਐੱਚ. ਦੀ ਪਾਵਰ ਵਾਲੀ ਬੈਟਰੀ ਸ਼ਾਮਲ ਹੈ ਜੋ 2ਜੀ ਨੈੱਟਵਰਕ ''ਤੇ 18 ਘੰਟਿਆਂ ਦਾ ਟਾਕਟਾਈਮ ਅਤੇ 3ਜੀ ਨੈੱਟਵਰਕ ''ਤੇ 11 ਘੰਟਿਆਂ ਦਾ ਟਾਕਟਾਈਮ ਦੇਵੇਗੀ।
