15 ਹਜ਼ਾਰ ਰੁਪਏ ਤੋਂ ਵੀ ਘੱਟ ਕੀਮਤ 'ਚ ਆਉਂਦੇ ਹਨ ਇਹ ਸ਼ਾਨਦਾਰ 5G ਸਮਾਰਟਫੋਨ, ਜਾਣੋ ਹੋਰ ਵੀ ਖੂਬੀਆਂ

Friday, Jun 02, 2023 - 05:32 PM (IST)

15 ਹਜ਼ਾਰ ਰੁਪਏ ਤੋਂ ਵੀ ਘੱਟ ਕੀਮਤ 'ਚ ਆਉਂਦੇ ਹਨ ਇਹ ਸ਼ਾਨਦਾਰ 5G ਸਮਾਰਟਫੋਨ, ਜਾਣੋ ਹੋਰ ਵੀ ਖੂਬੀਆਂ

ਗੈਜੇਟ ਡੈਸਕ- ਅੱਜ-ਕੱਲ੍ਹ 15 ਹਜ਼ਾਰ ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ ਯੂਜ਼ਰਜ਼ 'ਚ ਕਾਫੀ ਪ੍ਰਚਲਿਤ ਹੋ ਰਹੇ ਹਨ। ਇਨ੍ਹਾਂ ਫੋਨਾਂ ਦੀ ਵਰਤੋਂ ਆਮਤੌਰ 'ਤੇ ਘੱਟ ਬਜਟ ਵਾਲੇ ਯੂਜ਼ਰਜ਼ ਦੁਆਰਾ ਕੀਤੀ ਜਾਂਦੀ ਹੈ। ਸਭ ਤੋਂ ਚੰਗੀ ਗੱਲ ਇਹ ਹੈ ਕਿ ਇਸ ਕੀਮਤ ਵਾਲੇ ਫੋਨ 5ਜੀ ਕੁਨੈਕਟੀਵਿਟੀ ਦੇ ਨਾਲ ਆਉਂਦੇ ਹਨ। ਯਾਨੀ ਘੱਟ ਕੀਮਤ 'ਚ ਹਾਈ ਸਪੀਡ ਇੰਟਰਨੈੱਟ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਜੇਕਰ ਤੁਸੀਂ ਵੀ 15 ਹਜ਼ਾਰ ਰੁਪਏ ਦੀ ਕੀਮਤ 'ਚ ਕੋਈ ਵਧੀਆ ਫੋਨ ਲੱਭ ਰਹੇ ਹੋ ਤਾਂ ਇਹ ਰਿਪੋਰਟ ਤੁਹਾਡੇ ਲਈ ਹੀ ਹੈ। ਇਸ ਰਿਪੋਰਟ 'ਚ ਅਸੀਂ ਤੁਹਾਨੂੰ ਘੱਟ ਕੀਮਤ 'ਚ ਦਮਦਾਰ ਫੀਚਰਜ਼ ਵਾਲੇ ਟਾਪ-5 ਫੋਨਾਂ ਬਾਰੇ ਦੱਸ ਰਹੇ ਹਾਂ।

ਇਹ ਵੀ ਪੜ੍ਹੋ- ਬੜੇ ਕਮਾਲ ਦਾ ਹੈ ਇਹ AI App, ਚੁਟਕੀਆਂ 'ਚ ਦੱਸ ਦੇਵੇਗਾ ਸਾਮਾਨ ਅਸਲੀ ਹੈ ਜਾਂ ਨਕਲੀ

ਜੇਕਰ ਤੁਸੀਂ ਕਿਫਾਇਤੀ ਫੋਨ ਦੀ ਭਾਲ 'ਚ ਹੋ ਤਾਂ ਸੈਮਸੰਗ ਦਾ ਇਹ ਫੋਨ ਤੁਹਾਡੇ ਲਈ ਵਧੀਆ ਆਪਸ਼ਨ ਹੈ। ਇਸ ਫੋਨ 'ਚ 5nm Exynos 1330 ਪ੍ਰੋਸੈਸਰ ਅਤੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਦਾ ਸਪੋਰਟ ਮਿਲਦਾ ਹੈ। ਫੋਨ 'ਚ 50 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਫੋਨ 'ਚ 13 ਮੈਗਾਪਿਕਸਲ ਦਾ ਫਰੰਟ ਕੈਮਰਾ ਮਿਲਦਾ ਹੈ। ਇਸਤੋਂ ਇਲਾਵਾ ਇਸ ਵਿਚ 6000mAh ਦੀ ਬੈਟਰੀ ਹੈ ਜਿਸਨੂੰ ਲੈ ਕੇ ਦੋ ਦਿਨਾਂ ਦੇ ਬੈਕਅਪ ਦਾ ਦਾਅਵਾ ਕੀਤਾ ਗਿਆ ਹੈ। Galaxy M14 5G 'ਚ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ। 

ਇਹ ਵੀ ਪੜ੍ਹੋ- ਸਾਵਧਾਨ! ਗੂਗਲ ਨੇ ਪਲੇਅ ਸਟੋਰ ਤੋਂ ਹਟਾਏ ਇਹ ਖ਼ਤਰਨਾਕ ਐਪਸ, ਫੋਨ 'ਚੋਂ ਵੀ ਤੁਰੰਤ ਕਰੋ ਡਿਲੀਟ

iQoo Z6 5G

iQoo ਦੇ ਇਸ ਫੋਨ ਦੀ ਕੀਮਤ 15,499 ਰੁਪਏ ਹੈ। ਯਾਨੀ ਤੁਹਾਨੂੰ 500 ਰੁਪਏ ਵਾਧੂ ਖਰਚ ਕਰਨੇ ਪੈਣਗੇ ਪਰ ਫੋਨ ਵਧੀਆ ਫੀਚਰਜ਼ ਦੇ ਨਾਲ ਆਉਂਦਾ ਹੈ। ਫੋਨ 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਦੇ ਨਾਲ ਆਉਂਦਾ ਹੈ। iQoo Z6 5G 'ਚ 6.58 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ, ਜੋ 120 Hz ਰਿਫ੍ਰੈਸ਼ ਰੇਟ ਦੇ ਨਾਲ ਆਉਂਦੀ ਹੈ। ਫੋਨ 'ਚ ਸਨੈਪਡ੍ਰੈਗਨ 695 ਪ੍ਰੋਸੈਸਰ, 8 ਵਾਟ ਦੀ ਫਾਸਟ ਚਾਰਜਿੰਗ ਅਤੇ 5000mAh ਦੀ ਬੈਟਰੀ ਦਾ ਸਪੋਰਟ ਮਿਲਦਾ ਹੈ। ਫੋਨ 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲਦਾ ਹੈ, ਜੋ 50 ਮੈਗਾਪਿਕਸਲ ਪ੍ਰਾਈਮਰੀ ਲੈੱਨਜ਼, 2 ਮੈਗਾਪਿਕਸਲ ਦਾ ਮੈਕ੍ਰੋ ਅਤੇ 2 ਮੈਗਾਪਿਕਸਲ ਡੈਪਥ ਸੈਂਸਰ ਦੇ ਨਾਲ ਆਉਂਦਾ ਹੈ।

ਇਹ ਵੀ ਪੜ੍ਹੋ- PUBG ਦੇ ਦੇਸੀ ਅਵਤਾਰ BGMI ਦੀ ਭਾਰਤ 'ਚ ਹੋਈ ਵਾਪਸੀ, ਪਲੇਅ ਸਟੋਰ ਤੋਂ ਇੰਝ ਕਰੋ ਡਾਊਨਲੋਡ

Redmi 11 Prime 5G

ਰੈੱਡਮੀ ਦੇ ਇਸ ਫੋਨ ਨੂੰ ਪਿਛਲੇ ਸਾਲ ਸਤੰਬਰ 'ਚ 13,999 ਰੁਪਏ ਦੀ ਸ਼ੁਰੂਆਤੀ ਕੀਮਤ 'ਚ ਲਾਂਚ ਕੀਤਾ ਗਿਆ ਹੈ। ਫੋਨ 15 ਹਜ਼ਾਰ ਤੋਂ ਘੱਟ ਕੀਮਤ 'ਚ ਇਕ ਚੰਗਾ ਆਪਸ਼ਨ ਹੈ। ਇਸਦੇ ਨਾਲ 6.58 ਇੰਚ ਦੀ ਫੁਲ ਐੱਚ.ਡੀ. ਪਲੱਸ ਆਈ.ਪੀ.ਐੱਸ. ਡਿਸਪਲੇਅ ਹੈ। ਫੋਨ 'ਚ ਆਕਟਾ-ਕੋਰ ਮੀਡੀਆਟੈੱਕ ਡਾਈਮੈਂਸਿਟੀ 700 ਪ੍ਰੋਸੈਸਰ ਅਤੇ ਡਿਊਲ ਰੀਅਰ ਕੈਮਰਾ ਸੈੱਟਅਪ ਮਿਲਦਾ ਹੈ। ਫੋਨ 'ਚ 50 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ ਅਤੇ 2 ਮੈਗਾਪਿਕਸਲ ਦਾ ਸੈਕੇਂਡਰੀ ਕੈਮਰਾ ਮਿਲਦਾ ਹੈ। ਸੈਲਫੀ ਲਈ ਫੋਨ 'ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਫੋਨ 'ਚ 5000mAh ਦੀ ਬੈਟਰੀ ਅਤੇ 18 ਵਾਟ ਫਾਸਟ ਚਾਰਜਿੰਗ ਦਾ ਸਪੋਰਟ ਹੈ।

ਇਹ ਵੀ ਪੜ੍ਹੋ– BSNL ਗਾਹਕਾਂ ਲਈ ਅਹਿਮ ਖ਼ਬਰ, 2 ਹਫ਼ਤਿਆਂ ’ਚ ਕੰਪਨੀ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ

Realme narzo 50 5G 

ਜੇਕਰ ਤੁਸੀਂ ਘੱਟ ਕੀਮਤ 'ਚ ਸੂਪਰ ਐਮੋਲੇਡ ਡਿਸਪਲੇਅ ਵਾਲੇ ਫੋਨ ਦੀ ਭਾਲ 'ਚ ਹੋ ਤਾਂ Realme narzo 50 5G ਤੁਹਾਡੇ ਲਈ ਚੰਗਾ ਆਪਸ਼ਨ ਹੈ। ਫੋਨ 'ਚ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਸੂਪਰ ਐਮੋਲੇਡ ਡਿਸਪਲੇਅ ਮਿਲਦੀ ਹੈ। ਫੋਨ 'ਚ ਮੀਡੀਆਟੈੱਕ ਡਾਈਮੈਂਸਿਟੀ 810 ਪ੍ਰੋਸੈਸਰ ਦੇ ਨਾਲ 6 ਜੀ.ਬੀ.  LPDDR4x ਰੈਮ ਅਤੇ 128 ਜੀ.ਬੀ. ਤਕ ਦੀ ਸਟੋਰੇਜ ਹੈ। ਫੋਨ 'ਚ 5000mAh ਦੀ ਬੈਟਰੀ ਹੈ ਜਿਸਦੇ ਨਾਲ 33 ਵਾਟ ਦੀ ਡਾਰਟ ਚਾਰਜਿੰਗ ਦਾ ਸਪੋਰਟ ਹੈ।

SAMSUNG Galaxy F14 5G 

ਤੁਸੀਂ 14,490 ਰੁਪਏ 'ਚ ਸੈਮਸੰਗ ਗਲੈਕਸੀ ਐੱਫ 14 5ਜੀ ਸਮਾਰਟਫੋਨ ਦੇ 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ ਖ਼ਰੀਦਣ ਸਕਦੇ ਹੋ। ਸਮਾਰਟਫੋਨ 'ਚ ਤੁਹਾਨੂੰ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ, 6000mAh ਦੀ ਬੈਟਰੀ, 50 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ ਅਤੇ ਆਕਟਾ ਕੋਰ ਪ੍ਰੋਸੈਸਰ ਮਿਲਦਾ ਹੈ।

ਇਹ ਵੀ ਪੜ੍ਹੋ– ਸਾਵਧਾਨ! ਤੁਹਾਡੇ ਫੋਨ 'ਚੋਂ ਨਿੱਜੀ ਡਾਟਾ ਚੋਰੀ ਕਰ ਰਿਹੈ ਇਹ ਵਾਇਰਸ, CERT-In ਨੇ ਜਾਰੀ ਕੀਤਾ ਅਲਰਟ


author

Rakesh

Content Editor

Related News