1 ਅਪ੍ਰੈਲ ਤੋਂ ਮਹਿੰਗੀਆਂ ਹੋਣਗੀਆਂ BMW ਦੀਆਂ ਕਾਰਾਂ, ਇੰਨੇ ਵਧਣਗੇ ਰੇਟ
Thursday, Mar 19, 2026 - 07:26 PM (IST)
ਆਟੋ ਡੈਸਕ- BMW ਗਰੁੱਪ ਇੰਡੀਆ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ 1 ਅਪ੍ਰੈਲ ਤੋਂ ਆਪਣੇ ਵਾਹਨਾਂ ਦੀ ਪੂਰੀ ਰੇਂਜ ਦੀਆਂ ਕੀਮਤਾਂ ਵਿੱਚ 2 ਫੀਸਦੀ ਤੱਕ ਦਾ ਵਾਧਾ ਕਰਨ ਜਾ ਰਿਹਾ ਹੈ। ਕੰਪਨੀ ਅਨੁਸਾਰ, ਇਹ ਵਾਧਾ ਲੌਜਿਸਟਿਕਸ ਅਤੇ ਕੱਚੇ ਮਾਲ ਦੀਆਂ ਵਧਦੀਆਂ ਕੀਮਤਾਂ ਦੇ ਨਾਲ-ਨਾਲ ਰੁਪਏ ਦੀ ਡਿੱਗਦੀ ਕੀਮਤ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕੀਤਾ ਜਾ ਰਿਹਾ ਹੈ।
ਜਰਮਨੀ ਦੀ ਇਸ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਨੇ ਇੱਕ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਕੀਮਤਾਂ ਵਿੱਚ ਇਹ ਵਾਧਾ BMW ਅਤੇ MINI ਦੋਵਾਂ ਬ੍ਰਾਂਡਾਂ ਦੇ ਸਾਰੇ ਮਾਡਲਾਂ 'ਤੇ ਲਾਗੂ ਹੋਵੇਗਾ। BMW ਗਰੁੱਪ ਇੰਡੀਆ ਦੇ ਪ੍ਰਧਾਨ ਅਤੇ CEO ਹਰਦੀਪ ਸਿੰਘ ਬਰਾੜ ਨੇ ਕਿਹਾ ਕਿ ਲੌਜਿਸਟਿਕਸ ਅਤੇ ਸਮੱਗਰੀ ਦੀ ਵਧਦੀ ਲਾਗਤ ਦੇ ਮੱਦੇਨਜ਼ਰ, 1 ਅਪ੍ਰੈਲ 2026 ਤੋਂ ਇਹ ਬਦਲਾਅ ਕੀਤਾ ਜਾ ਰਿਹਾ ਹੈ ਤਾਂ ਜੋ ਗਾਹਕਾਂ ਦੀਆਂ ਉਮੀਦਾਂ ਅਨੁਸਾਰ ਬਿਹਤਰ ਪ੍ਰਦਰਸ਼ਨ, ਨਵੀਨਤਾ ਅਤੇ ਵਿਸ਼ਵ ਪੱਧਰੀ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ BMW ਤੋਂ ਪਹਿਲਾਂ ਮਰਸੀਡੀਜ਼-ਬੈਂਜ਼ ਇੰਡੀਆ ਅਤੇ ਆਡੀ ਇੰਡੀਆ ਵੀ ਅਗਲੇ ਮਹੀਨੇ ਤੋਂ ਆਪਣੀਆਂ ਗੱਡੀਆਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕਰ ਚੁੱਕੀਆਂ ਹਨ।
