39 ਰੁਪਏ ''ਚ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਦੇ ਰਹੀ ਹੈ ਇਹ ਕੰਪਨੀ

Wednesday, May 09, 2018 - 04:42 PM (IST)

ਜਲੰਧਰ— ਟੈਲੀਕਾਮ ਕੰਪਨੀ ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐੱਸ.ਐੱਨ.ਐੱਲ.) ਨੇ ਆਪਣੇ ਗਾਹਕਾਂ ਲਈ ਇਕ ਨਵਾਂ ਪਲਾਨ ਪੇਸ਼ ਕੀਤਾ ਹੈ। ਕੰਪਨੀ ਨੇ ਆਪਣੇ ਨਵੇਂ ਪਲਾਨ ਦੀ ਕੀਮਤ 39 ਰੁਪਏ ਰੱਖੀ ਹੈ। ਇਸ ਪਲਾਨ 'ਚ ਗਾਹਕ ਕਿਸੇ ਵੀ ਨੈੱਟਵਰਕ 'ਤੇ ਅਨਲਿਮਟਿਡ ਕਾਲਿੰਗ ਦਾ ਮਜ਼ਾ ਲੈ ਸਕਦੇ ਹਨ। ਇਸ ਦੇ ਨਾਲ ਹੀ ਰੋਜ਼ਾਨਾ 100 ਐੱਸ.ਐੱਮ.ਐੱਸ. ਵੀ ਮਿਲ ਰਹੇ ਹਨ। ਪਲਾਨ ਦੀ ਮਿਆਦ 10 ਦਿਨਾਂ ਦੀ ਹੈ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀ.ਐੱਸ.ਐੱਨ.ਐੱਲ. ਨੇ ਆਪਣੇ ਗਾਹਕਾਂ ਲਈ 349 ਰੁਪਏ ਵਾਲਾ ਪਲਾਨ ਪੇਸ਼ ਕੀਤਾ ਸੀ। ਇਸ ਪਲਾਨ 'ਚ ਗਾਹਕਾਂ ਨੂੰ ਰੋਜ਼ਾਨਾ 1 ਜੀ.ਬੀ. ਡਾਟਾ ਦੀ ਸੁਵਿਧਾ ਮਿਲ ਰਹੀ ਹੈ। ਨਾਲ ਹੀ ਗਾਹਕ ਇਸ ਪਲਾਨ 'ਚ ਕਿਸੇ ਵੀ ਨੈੱਟਵਰਕ 'ਤੇ ਅਨਲਿਮਟਿਡ ਕਾਲਿੰਗ ਦਾ ਮਜ਼ਾ ਲੈ ਸਕਦੇ ਹਨ, ਇਸ ਤੋਂ ਇਲਾਵਾ ਰੋਜ਼ਾਨਾ 100 ਐੱਸ.ਐੱਮ.ਐੱਸ. ਦੀ ਸੁਵਿਧਾ ਵੀ ਮਿਲ ਰਹੀ ਹੈ। 349 ਰੁਪਏ ਵਾਲੇ ਪਲਾਨ ਦੀ ਮਿਆਦ 54 ਦਿਨਾਂ ਦੀ ਹੈ।


Related News