ਪਾਪ-ਅਪ ਸੈਲਫੀ ਕੈਮਰੇ ਨਾਲ ਲਾਂਚ ਹੋਇਆ Enjoy 10 Plus

Friday, Sep 06, 2019 - 12:47 AM (IST)

ਗੈਜੇਟ ਡੈਸਕ—ਚਾਈਨੀਜ਼ ਸਮਾਰਟਫੋਨ ਮੇਕਰ ਹੁਵਾਵੇਈ ਨੇ ਚੀਨ 'ਚ ਨਵਾਂ ਸਮਾਰਟਫੋਨ Enjoy 10 Plus ਲਾਂਚ ਕਰ ਦਿੱਤਾ ਹੈ। ਇਹ ਫੋਨ ਪਿਛਲੇ ਸਾਲ ਲਾਂਚ ਹੋਏ Enjoy 9 Plus ਦਾ ਸਕਸੈੱਸਰ ਹੈ। ਫੋਨ ਨੌਚ ਲੈੱਸ ਡਿਸਪਲੇਅ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਹ ਫੋਨ ਪਾਪ-ਅਪ ਸੈਲਫੀ ਕੈਮਰੇ ਨਾਲ ਲੈਸ ਹੈ। ਇਸ ਤੋਂ ਇਲਾਵਾ ਇਸ ਫੋਨ 'ਚ ਟ੍ਰਿਪਲ ਰੀਅਰ ਕੈਮਰਾ ਵੀ ਦਿੱਤਾ ਗਿਆ ਹੈ। ਇਸ ਫੋਨ ਦੇ ਫੀਚਰਸ ਹੁਵਾਵੇ ਵਾਏ 9 ਪ੍ਰਾਈਮ ਨਾਲ ਮਿਲਦੇ ਹਨ।

PunjabKesari

ਕੀਮਤ
ਇਸ ਫੋਨ ਚਾਰ ਕਲਰ ਆਪਸ਼ਨ 'ਚ ਮਿਲੇਗਾ। ਇਸ ਫੋਨ ਨੂੰ ਬਲੈਕ, ਬਲੂ, ਰੈੱਡ ਅਤੇ ਗ੍ਰੀਨ ਕਲਰ 'ਚ ਖਰੀਦਿਆਂ ਜਾ ਸਕਦਾ ਹੈ। 4ਜੀ.ਬੀ. ਰੈਮ ਵਾਲੇ ਬੇਸ ਮਾਡਲ ਦੀ ਕੀਮਤ 1,499 ਯੁਆਨ ਲਗਭਗ 15,100 ਰੁਪਏ ਹੈ। 6ਜੀ.ਬੀ. ਵੇਰੀਐਂਟ ਦੀ ਕੀਮਤ 1,799 ਯੁਆਨ ਭਾਵ 18,100 ਰੁਪਏ ਹੈ। ਉੱਥੇ ਇਸ ਦੇ 8ਜੀ.ਬੀ. ਵਾਲੇ ਟਾਪ ਵੇਰੀਐਂਟ ਦੀ ਕੀਮਤ 2,099 ਯੁਆਨ ਕਰੀਬ 21,000 ਰੁਪਏ ਹੈ।

PunjabKesari

ਸਪੈਸੀਫਿਕੇਸ਼ਨਸ
ਇਸ ਫੋਨ 'ਚ 6.59 ਇੰਚ IPS LCD ਡਿਸਪਲੇਅ ਦਿੱਤੀ ਗਈ ਹੈ ਜਿਸ ਦਾ ਸਕਰੀਨ ਰੈਜੋਲਿਉਸ਼ਨ 1080X2340 ਪਿਕਸਲ ਹੈ। ਫੋਨ 'ਚ ਕਿਰਿਨ 710ਐੱਫ ਆਕਟਾ-ਕੋਰ ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ ਐਂਡ੍ਰਾਇਡ 9 ਪਾਈ ਆਪਰੇਟਿੰਗ ਸਿਸਟਮ 'ਤੇ ਚੱਲਦਾ ਹੈ। ਗੱਲ ਕਰੀਏ ਕੈਮਰੇ ਦੀ ਤਾਂ ਫੋਨ 'ਚ ਟ੍ਰਿਪਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਫੋਨ 'ਚ 48 ਮੈਗਾਪਿਕਸਲ ਦਾ ਪ੍ਰਾਈਮਰ ਕੈਮਰਾ ਦਿੱਤਾ ਗਿਆ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।

PunjabKesari

ਇਸ ਤੋਂ ਇਲਾਵਾ ਫੋਨ ਦੇ ਰੀਅਰ 'ਚ ਫਿੰਗਰਪ੍ਰਿੰਟ ਸੈਂਸਰ ਮੌਜੂਦ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 4,000 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ ਜੋ 10W ਫਾਸਟ ਚਾਰਜਿੰਗ ਸਪੋਰਟ ਕਰਦੀ ਹੈ। ਕੁਨੈਕਟੀਵਿਟੀ ਲਈ ਫੋਨ 'ਚ ਡਿਊਲ ਸਿਮ, 4G VoLTE, Wi-Fi 802.11ac ਅਤੇ GPS, USB ਟਾਈਪ ਸੀ ਪੋਰਟ ਦਿੱਤਾ ਗਿਆ ਹੈ।


Karan Kumar

Content Editor

Related News