ਫੇਸਬੁੱਕ ਨੇ ਕੋਰੋਨਾਵਾਇਰਸ ਬਾਰੇ ਗਲਤ ਜਾਣਕਾਰੀ ਦੇਣ ਵਾਲੇ ਵਿਗਿਆਪਨਾਂ ’ਤੇ ਲਗਾਈ ਰੋਕ
Thursday, Feb 27, 2020 - 03:36 PM (IST)

ਗੈਜੇਟ ਡੈਸਕ– ਦਿੱਗਜ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਕੋਰੋਨਾਵਾਇਰਸ ਬਾਰੇ ਗਲਤ ਜਾਣਕਾਰੀ ਦੇਣ ਵਾਲੇ ਵਿਗਿਆਪਨਾਂ ’ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਇਨ੍ਹਾਂ ਵਿਗਿਆਪਨਾਂ ’ਚ ਕੋਰੋਨਾਵਾਇਰਸ ਨੂੰ ਲੈ ਕੇ ਅਜਿਹੀ ਜਾਣਕਾਰੀ ਦਿੱਤੀ ਜਾ ਰਹੀ ਸੀ, ਜੋ ਪੂਰੀ ਤਰ੍ਹਾਂ ਗਲਤ ਸੀ। ਇਸ ਤੋਂ ਇਲਾਵਾ ਫੇਸਬੁੱਕ ਦੇ ਪਲੇਟਫਾਰਮ ਤੋਂ ਕੋਰੋਨਾਵਾਇਰਸ ਤੋਂ ਬਚਾਅ ਜਾਂ ਇਲਾਜ ਵਾਲੇ ਵਿਗਿਆਪਨਾਂ ਨੂੰ ਵੀ ਹਟਾ ਦਿੱਤਾ ਗਿਆ ਹੈ। ਉਥੇ ਹੀ ਕੰਪਨੀ ਦਾ ਕਹਿਣਾ ਹੈ ਕਿ ਇਨ੍ਹਾਂ ਹਟਾਏ ਗਏ ਵਿਗਿਆਪਨਾਂ ’ਚ ਕੋਰੋਨਾਵਾਇਰਸ ਨਾਲ ਜੁੜੀ ਗਲਤ ਜਾਣਕਾਰੀ ਉਪਲੱਬਧ ਸੀ।
ਫੇਸਬੁੱਕ ਨੇ ਉਦਾਹਰਣ ਦਿੰਦੇ ਹੋਏ ਕਿਹਾ ਹੈ ਕਿ ਫੇਸ ਮਾਸਕ ਦਾ ਇਕ ਅਜਿਹਾ ਵਿਗਿਆਪਨ ਹੈ, ਜੋ ਕੋਰੋਨਾਵਾਇਰਸ ਤੋਂ ਬਚਾਅ ਦੀ 100 ਫੀਸਦੀ ਤਕ ਗਾਰੰਟੀ ਦਿੰਦਾ ਹੈ। ਉੇਥੇ ਹੀ ਮਾਹਿਰਾਂ ਦਾ ਕਹਿਣਾ ਹੈ ਕਿ ਸਿਰਫ ਇਕ ਮਾਸਕ ਨਾਲ ਕੋਰੋਨਾਵਾਇਰਸ ਦੇ ਪ੍ਰਭਾਵ ਤੋਂ ਬਚਿਆ ਨਹੀਂ ਜਾ ਸਕਦਾ।