ਸੈਮਸੰਗ ਦਾ ਨਵਾਂ 5G ਫੋਨ ਭਾਰਤ ’ਚ ਲਾਂਚ, ਕੀਮਤ 20,999 ਰੁਪਏ ਤੋਂ ਸ਼ੁਰੂ
Wednesday, Aug 25, 2021 - 02:31 PM (IST)

ਗੈਜੇਟ ਡੈਸਕ– ਸੈਮਸੰਗ ਨੇ ਭਾਰਤੀ ਬਾਜ਼ਾਰ ’ਚ ਆਪਣਾ ਇਕ ਹੋਰ ਕਿਫਾਇਤੀ 5ਜੀ ਸਮਾਰਟਫੋਨ ਪੇਸ਼ ਕਰ ਦਿੱਤਾ ਹੈ। ਇਹ ਫੋਨ Samsung Galaxy M32 5G ਨਾਂ ਨਾਲ ਪੇਸ਼ ਕੀਤਾ ਗਿਆ ਹੈ। ਫੋਨ ’ਚ ਮੀਡੀਆਟੈੱਕ ਦਾ ਆਕਟਾ-ਕੋਰ ਪ੍ਰੋਸੈਸਰ ਦਿੱਤਾ ਗਿਆ ਹੈ ਅਤੇ ਇਹ ਫੋਨ ਇਸੇ ਸਾਲ ਲਾਂਚ ਹੋਏ Samsung Galaxy M32 ਦਾ 5ਜੀ ਮਾਡਲ ਹੈ। ਫੋਨ ’ਚ 12 5ਜੀ ਬੈਂਡ ਦਾ ਸਪੋਰਟ ਹੈ ਜਿਸ ਨਾਲ ਫੋਨ ’ਚ ਤੁਹਾਨੂੰ 5ਜੀ ਦੀ ਚੰਗੀ ਸਪੀਡ ਮਿਲੇਗੀ। ਹਾਲਾਂਕਿ, 5ਜੀ ਨੈੱਟਵਰਕ ਭਾਰਤ ’ਚ ਅਜੇ ਤਕ ਕਮਰਸ਼ੀਅਲ ਤੌਰ ’ਤੇ ਲਾਂਚ ਨਹੀਂ ਹੋਇਆ।
Samsung Galaxy M32 5G ਦੀ ਕੀਮਤ
ਫੋਨ ਦੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 20,999 ਰੁਪਏ ਹੈ। ਉਥੇ ਹੀ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲਾ ਮਾਡਲ ਦੀ ਲਾਂਚ ਹੋਇਆ ਹੈ ਪਰ ਕੰਪਨੀ ਨੇ ਇਸ ਦੀ ਕੀਮਤ ਬਾਰੇ ਜਾਣਕਾਰੀ ਨਹੀਂ ਦਿੱਤੀ। ਫੋਨ ਦੀ ਵਿਕਰੀ 2 ਸਤੰਬਰ ਤੋਂ ਐਮੇਜ਼ਾਨ ਰਾਹੀਂ ਹੋਵੇਗੀ। ਫੋਨ ਨੂੰ ਸਲੇਟ ਬਲੈਕ ਅਤੇ ਸਕਾਈ ਬਲਿਊ ਰੰਗ ’ਚ ਖਰੀਦਿਆ ਜਾ ਸਕੇਗਾ। ICICI ਬੈਂਕ ਦੇ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ਕਰਨ ’ਤੇ 2,000 ਰੁਪਏ ਦੀ ਛੋਟ ਮਿਲੇਗੀ।
Samsung Galaxy M32 5G ਦੇ ਫੀਚਰਜ਼
ਫੋਨ ’ਚ ਐਂਡਰਾਇਡ 11 ਆਧਾਰਿਤ OneUI 3.1 ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਿਚ 6.5 ਇੰਚ ਦੀ ਐੱਚ.ਡੀ. ਪਲੱਸ ਟੀ.ਐੱਫ.ਟੀ. ਇਨਫਿਨਿਟੀ ਵੀ ਡਿਸਪਲੇਅ ਹੈ। ਫੋਨ ’ਚ ਮੀਡੀਆਟੈੱਕ ਡਾਈਮੈਂਸਿਟੀ 720 ਪ੍ਰੋਸੈਸਰ, 8 ਜੀ.ਬੀ. ਰੈਮ ਅਤੇ 128 ਜੀ.ਬੀ. ਦੀ ਸਟੋਰੇਜ ਹੈ ਜਿਸ ਨੂੰ ਮੈਮਰੀ ਕਾਰਡ ਦੀ ਮਦਦ ਨਾਲ 1 ਟੀ.ਬੀ. ਤਕ ਵਧਾਇਆ ਜਾ ਸਕੇਗਾ।
ਫੋਨ ’ਚ ਚਾਰ ਰੀਅਲ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 48 ਮੈਗਾਪਿਕਸਲ ਦਾ ਹੈ, ਉਥੇ ਹੀ ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਹੈ। ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਸ਼ੂਟਰ ਅਤੇ ਚੌਥਾ ਲੈੱਨਜ਼ 2 ਮੈਗਾਪਿਕਸਲ ਦਾ ਡੈੱਫਥ ਸੈਂਸਰ ਹੈ। ਫੋਨ ’ਚ 13 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।
ਸੈਮਸੰਗ ਦੇ ਇਸ ਫੋਨ ’ਚ ਕੁਨੈਕਟੀਵਿਟੀ ਲਈ 5ਜੀ, ਵਾਈ-ਫਾਈ, ਬਲੂਟੁੱਥ ਜੀ.ਪੀ.ਐੱਸ. ਅਤੇ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਹੈ। ਫੋਨ ’ਚ 5,000mAh ਦੀ ਬੈਟਰੀ ਹੈ ਜੋ ਕਿ 15 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।