Gionee ਨੇ ਲਾਂਚ ਕੀਤਾ 3GB RAM ਨਾਲ ਲੈਸ ਨਵਾਂ ਸਮਾਰਟਫੋਨ
Monday, Nov 21, 2016 - 07:11 PM (IST)

ਜਲੰਧਰ- ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ Gionee ਨੇ ਨਵਾਂ M6 Lite ਸਮਾਰਟਫੋਨ ਲਾਂਚ ਕੀਤਾ ਹੈ ਜਿਸ ਦੀ ਕੀਮਤ 13,352 ਰੁਪਏ ਰੱਖੀ ਗਈ ਹੈ। ਇਹ ਸਮਾਰਟਫੋਨ 24 ਨਵੰਬਰ ਤੋਂ ਗੋਲਡ ਕਲਰ ਆਪਸ਼ਨ ''ਚ ਉਪਲੱਬਧ ਹੋਵੇਗਾ। ਇਸ ਮਸਾਰਟਫੋਨ ''ਚ 5-ਇੰਚ ਦੀ (1080x1920 ਪਿਕਸਲ ਰੈਜ਼ੋਲਿਊਸ਼ਨ) ਨੂੰ ਸਪੋਰਟ ਕਰਨ ਵਾਲੀ ਫੁੱਲ-ਐੱਚ.ਡੀ. ਡਿਸਪਲੇ ਮੌਜੂਦ ਹੈ ਜਿਸ ''ਤੇ 2.5ਡੀ ਕਵਰਡ ਗਲਾਸ ਪ੍ਰੋਟੈਕਸ਼ਨ ਦਿੱਤੀ ਗਈ ਹੈ। 1.8 ਗੀਗਾਹਰਟਜ਼ ਕੋਰਡ ਮੀਡੀਆਟੈੱਕ ਹੀਲੀਓ ਪੀ10 ਪ੍ਰੋਸੈਸਰ ''ਤੇ ਕੰਮ ਕਰਨ ਵਾਲੇ ਇਸ ਸਮਾਰਟਫੋਨ ''ਚ 3ਜੀ.ਬੀ. ਰੈਮ ਦੇ ਨਾਲ 32ਜੀ.ਬੀ. ਇਨਬਿਲਟ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 256ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ।
ਇਸ ਸਮਾਰਟਫੋਨ ਨੂੰ ਪਾਵਰ ਦੇਣ ਦਾ ਕੰਮ 4,000 ਐੱਮ.ਏ.ਐੱਚ. ਦੀ ਬੈਟਰੀ ਕਰੇਗੀ। ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਇਸ ਫੋਨ ''ਚ ਐੱਲ.ਈ.ਡੀ. ਫਲੈਸ਼ ਅਤੇ ਐੱਫ/2.0 ਲੈਂਜ਼ ਦੇ ਨਾਲ 13 ਮੈਗਾਪਿਕਸਲ ਦਾ ਰਿਅਰ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ।