ਭਾਰਤ ''ਚ ਲਾਂਚ ਹੋਇਆ Gionee P7 ਸਮਰਾਟਫੋਨ
Tuesday, Dec 13, 2016 - 11:46 AM (IST)

ਜਲੰਧਰ- ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਜਿਓਨੀ ਨੇ ਲੰਬੇ ਇੰਤਜ਼ਾਰ ਤੋਂ ਬਾਅਦ ਭਾਰਤ ''ਚ ਆਪਣਾ ਪੀ7 ਸਮਾਰਟਫੋਨ ਲਾਂਚ ਕੀਤਾ ਹੈ ਜਿਸ ਦੀ ਕੀਮਤ 9,999 ਰੁਪਏ ਰੱਖੀ ਗਈ ਹੈ। ਇਸ ਨੂੰ ਗੋਲਡ, ਵਾਈਟ ਅਤੇ ਗ੍ਰੇ ਕਲਰ ਆਪਸ਼ਨ ''ਚ ਵਿਕਰੀ ਲਈ ਉਪਲੱਬਧ ਕੀਤਾ ਜਾਵੇਗਾ। ਇਸ ਸਮਾਰਟਫੋਨ ''ਚ 5-ਇੰਚ ਸਾਈਜ਼ ਦੀ (1280x720 ਪਿਕਸਲ) ਰੈਜ਼ੋਲਿਊਸ਼ਨ ਨੂੰ ਸਪੋਰਟ ਕਰਨ ਵਾਲੀ 84 9PS ਡਿਸਪਲੇ ਮੌਜੂਦ ਹੈ। 1.3GHz ਕਵਾਡ-ਕੋਰ ਪ੍ਰੋਸੈਸਰ ''ਤੇ ਕੰਮ ਕਰਨ ਵਾਲੇ ਇਸ ਸਮਾਰਟਫੋਨ ''ਚ 2ਜੀ.ਬੀ. ਰੈਮ ਦੇ ਨਾਲ 16ਜੀ.ਬੀ. ਇੰਟਰਨਲ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀ 128ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ।
ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਇਸ 4ਜੀ ਸਮਾਰਟਫੋਨ ''ਚ ਐੱਲ.ਈ.ਡੀ. ਫਲੈਸ਼ ਦੇ ਨਾਲ 8 ਮੈਗਾਪਿਕਸਲ ਦਾ ਡੁਅਲ ਕੈਮਰਾ ਦਿੱਤਾ ਗਿਆ ਹੈ। ਉਥੇ ਹੀ ਸੈਲਫੀ ਦੇ ਸ਼ੌਕੀਨਾਂ ਲਈ ਇਸ ਵਿਚ 5 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ। ਇਸ ਸਮਾਰਟਫੋਨ ਨੂੰ ਪਾਵਰ ਦੇਣ ਦਾ ਕੰਮ 2300 ਐੱਮ.ਏ.ਐੱਚ. ਦੀ ਬੈਟਰੀ ਕਰੇਗੀ ਜਿਸ ਬਾਰੇ ਕੰਪਨੀ ਨੇ ਦਾਅਵਾ ਕਰਦੇ ਹੋਏ ਕਿਹਾ ਹੈ ਕਿ ਇਹ 259 ਘੰਟਿਆਂ ਦਾ ਸਟੈਂਡਬਾਈ ਟਾਈਮ ਦੇਵੇਗੀ।