ਅੱਜ ਪਹਿਲੀ ਵਾਰ ਵਿਕਰੀ ਲਈ ਉਪਲੱਬਧ ਹੋਵੇਗਾ Gionee ਦਾ ਸਸਤਾ ਫੋਨ

08/31/2020 11:26:30 AM

ਗੈਜੇਟ ਡੈਸਕ– ਜਿਓਨੀ ਨੇ ਕਰੀਬ ਇਕ ਸਾਲ ਬਾਅਦ ਭਾਰਤੀ ਸਮਾਰਟਫੋਨ ਬਾਜ਼ਾਰ ’ਚ ਵਾਪਸੀ ਕਰਦੇ ਹੋਏ Gionee Max ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਇਸ ਫੋਨ ’ਚ ਆਕਟਾ-ਕੋਰ ਪ੍ਰੋਸੈਸਰ ਅਤੇ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਹ ਇਕ ਐਂਟਰੀ ਲੈਵਲ ਸਮਾਰਟਫੋਨ ਹੈ ਜਿਸ ਨੂੰ 2 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਨਾਲ ਲਿਆਇਆ ਗਿਆ ਹੈ। ਇਸ ਫੋਨ ਦੀ ਕੀਮਤ 5,999 ਰੁਪਏ ਹੈ। ਗਾਹਕ ਇਸ ਨੂੰ ਕਾਲੇ, ਲਾਲ ਅਤੇ ਰਾਇਲ ਬਲਿਊ ਰੰਗ ’ਚ ਅੱਜ 12 ਵਜੇ ਫਲਿਪਕਾਰ ਤੋਂ ਖ਼ਰੀਦ ਸਕਣਗੇ। 

PunjabKesari

ਫੀਚਰਜ਼
ਇਸ ਫੋਨ ’ਚ ਡਿਊਲ ਸਿਮ ਸੁਪੋਰਟ ਦੇ ਨਾਲ ਐਂਡਰਾਇਡ 10 ਆਪਰੇਟਿੰਗ ਸਿਸਟਮ ਦਿੱਤਾ ਗਿਆ ਹੈ। ਇਸ ਵਿਚ 6.1 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਹੈ। ਇਸ ਤੋਂ ਇਲਾਵਾ ਡਿਸਪਲੇਅ ’ਤੇ 2.5ਡੀ ਕਰਵਡ ਗਲਾਸ ਦਾ ਪ੍ਰੋਟੈਕਸ਼ਨ ਹੈ। ਇਸ ਫੋਨ ’ਚ Unisoc 986A ਪ੍ਰੋਸੈਸਰ ਹੈ ਜੋ ਕਿ ਇਕ ਆਕਟਾ-ਕੋਰ ਪ੍ਰੋਸੈਸਰ ਹੈ। 

ਫੋਟੋਗ੍ਰਾਫੀ ਲਈ ਫੋਨ ’ਚ ਡਿਊਲ ਰੀਅਰ ਕੈਮਰਾ ਹੈ ਜਿਸ ਵਿਚ ਇਕ ਲੈੱਨਜ਼ 13 ਮੈਗਾਪਿਕਸਲ ਦਾ ਅਤੇ ਦੂਜਾ ਡੈਪਥ ਸੈਂਸਰ ਹੈ। ਉਥੇ ਹੀ ਸੈਲਫੀ ਲਈ 5 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਇਸ ਫੋਨ ’ਚ 5,000mAh ਦੀ ਬੈਟਰੀ ਹੈ। ਕੁਨੈਕਟੀਵਿਟੀ ਲਈ ਫੋਨ ’ਚ 4G LTE, ਵਾਈ-ਫਾਈ, ਬਲੂਟੂਥ 4.2, ਜੀ.ਪੀ.ਐੱਸ./ਏ-ਜੀ.ਪੀ.ਐੱਸ. ਅਤੇ 3.5mm ਦਾ ਹੈੱਡਫੋਨ ਜੈੱਕ ਹੈ। 


Rakesh

Content Editor

Related News